ਬੌਲੀਵੁਡ ਦੇ ਐਕਸ਼ਨ ਖਿਲਾੜੀ ਅਕਸ਼ੇ ਕੁਮਾਰ ਅਤੇ ਕਰੀਨਾ ਕਪੂਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖ਼ੂਬ ਵਾਇਰਲ ਹੋ ਰਹੀ ਹੈ ਜਿਸ ‘ਚ ਉਹ ਆਪਣੀ ਆਉਣ ਵਾਲੀ ਫ਼ਿਲਮ ਗੁੱਡ ਨਿਊਜ਼ ਦੇ ਗੀਤ ਸੌਦਾ ਖਰਾ ਖਰਾ ‘ਤੇ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ। ਇਹ ਵੀਡੀਓ ਇੱਕ ਸੰਮੇਲਨ ਦੌਰਾਨ ਦਾ ਹੈ ਜਿਸ ‘ਚ ਉਹ ਦੋਹੇਂ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ।
ਗੁੱਡ ਨਿਊਜ਼ ਦੋ ਕਪਲਜ਼ ਦੀ ਕਹਾਣੀ ਹੈ। ਦੋਵੇਂ ਕਪਲਜ਼ ਬੱਚੇ ਪੈਦਾ ਕਰਨ ਲਈ IVF ਟੈਕਨੌਲੋਜੀ ਦਾ ਸਹਾਰਾ ਲੈਂਦੇ ਹਨ। ਦਿਲਜੀਤ ਦੋਸਾਂਝ-ਕਿਆਰਾ ਅਡਵਾਨੀ, ਅਕਸ਼ੇ-ਕਰੀਨਾ ਦੀ ਗੁੱਡ ਨਿਊਜ਼ ‘ਚ ਵੱਡੀ ਕਨਫ਼ਿਊਯਨ ਉਸ ਸਮੇਂ ਆ ਜਾਂਦੀ ਹੈ ਜਦੋਂ ਹਸਪਤਾਲ ‘ਚ ਦੋਹਾਂ ਕਪਲਜ਼ ਦਾ ਸਰਨੇਮ ਬੱਤਰਾ ਹੋਣ ਕਰ ਕੇ ਸਪਰਮ ਮਿਕਸ ਹੋ ਜਾਂਦੇ ਹਨ ਜਿਸ ਤੋਂ ਬਾਅਦ ਕਹਾਣੀ ‘ਚ ਕਈ ਟਵਿਸਟ ਆਂਦੇ ਹਨ।
ਇਸ ਫ਼ਿਲਮ ‘ਚ ਦਿਲਜੀਤ ਦੋਸਾਂਝ ਅਤੇ ਅਕਸ਼ੇ ਕੁਮਾਰ ਦੀ ਕੌਮੇਡੀ ਦੇ ਪੰਚ ਦਰਸ਼ਕਾਂ ਨੂੰ ਹੱਸ ਹੱਸ ਕੇ ਲੋਟ ਪੋਟ ਹੋਣ ਲਈ ਮਜਬੂਰ ਕਰ ਰਹੇ ਹਨ। ਦਰਸ਼ਕਾਂ ਵਲੋਂ ਟਰੇਲਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਅਤੇ ਫ਼ਿਲਮ ਦੇ ਗੀਤਾਂ ਨੂੰ ਵੀ ਦਰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਗੁੱਡ ਨਿਊਜ਼ ਨੂੰ ਰਾਜ ਮਹਿਤਾ ਵਲੋਂ ਡਾਇਰੈਕਟ ਕੀਤਾ ਗਿਆ ਹੈ। ਧਰਮਾ ਪ੍ਰੋਡਕਸ਼ਨਜ਼ ਦੇ ਬੈਨਰ ਹੇਠ ਕਰਨ ਜੌਹਰ ਵਲੋਂ ਪ੍ਰੋਡਿਊਸ ਕੀਤੀ ਗਈ ਇਹ ਫ਼ਿਲਮ 27 ਦਸੰਬਰ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।











