ਜਲੰਧਰ : ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀਆਂ ਚੱਲ ਰਹੀ ਚਰਚਾ ਵਿਚਕਾਰ ਜਲੰਧਰ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਨੇ ਇਕ ਵਾਰ ਫਿਰ ਸਪੱਸ਼ਟ ਕੀਤਾ ਹੈ ਕਿ ਭਾਜਪਾ ਪੰਜਾਬ ਵਿਚ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਚੋਣ ਲੜੇਗੀ। ਇਸ ਲਈ ਭਾਜਪਾ ਵੱਲੋਂ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਦੀ ਅਗਾਂਹਵਧੂ ਸੋਚ ਨੂੰ ਘਰ ਘਰ ਪਹੁੰਚਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਸਾਲਾਂ ਲੋਕਾਂ ਦੀ ਸੇਵਾ ਕੀਤੀ ਹੈ, ਜਿਸ ਵਿਚ ਗੁਜਰਾਤ ਦੇ ਮੁੱਖ ਮੰਤਰੀ ਦੇ ਅਹੁਦੇ ‘ਤੇ ਤਾਇਨਾਤ ਰਹਿੰਦਿਆਂ ਵੀ ਉਹ ਲੋਕਾਂ ਦੀ ਸੇਵਾ ਕਰਦੇ ਰਹੇ ਅਤੇ ਹੁਣ 12 ਸਾਲਾਂ ਤੋਂ ਪ੍ਰਧਾਨ ਮੰਤਰੀ ਵਜੋਂ ਦੇਸ਼ ਵਾਸੀਆਂ ਦੀ ਸੇਵਾ ਕਰ ਰਹੇ ਹਨ। ਅਜਿਹੇ ਵਿਚ ਪ੍ਰਧਾਨ ਮੰਤਰੀ ਵੱਲੋਂ ਜਾਰੀ ਯੋਜਨਾਵਾਂ ਨੇ ਲੋਕਾਂ ਦਾ ਜੀਵਨ ਬਦਲ ਦਿੱਤਾ ਹੈ।
ਉਨ੍ਹਾਂ ਕਿਹਾ ਕਿ 2026 ਵਿਚ ਪ੍ਰਧਾਨ ਮਤੰਰੀ ਦੇ 25 ਸਾਲ ਪੂਰੇ ਹੋਣਗੇ। ਇਸ ਦੇ ਚੱਲਦੇ ਸਮਾਜਿਕ ਕੰਮਕਾਜ ਕੀਤੇ ਜਾਣਗੇ। ਇਸੇ ਸਿਲਸਿਲੇ ਨੂੰ ਲੈ ਕੇ ਅੱਜ ਜਲੰਧਰ ਵਿਚ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਹੈ। ਦੂਜੇ ਪਾਸੇ ਸੱਜਣ ਸਿੰਘ ਦੇ ਘਰ ਸ਼ਰਧਾਂਜਲੀ ਦੇਣ ਗਏ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਨੂੰ ਲੈ ਕੇ ਸਤੀਸ਼ ਪੂਨੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਸਿੱਖਾਂ ਦੇ ਕਤਲੇਆਮ ਲਈ ਜ਼ਿੰਮੇਵਾਰ ਹੈ। ਪਾਰਟੀ ਨੇ ਸੱਜਣ ਸਿੰਘ ਦੇ ਘਰ ਜਾਣ ਲਈ ਤਿੰਨ ਸੰਸਦ ਮੈਂਬਰਾਂ ਦੀ ਨਿੰਦਾ ਕੀਤੀ ਹੈ। ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਵੀ ਉਨ੍ਹਾਂ ਨੂੰ ਫਟਕਾਰ ਲਗਾਈ ਹੈ।















