ਅਕਾਲੀ ਦਲ-ਬੀਜੇਪੀ ਨੇ ਕੈਪਟਨ ਸਰਕਾਰ ਦੇ ਨਾਲ ਹੀ ਕਰ ਦਿੱਤਾ ਮੋਦੀ ਸਰਕਾਰ ਦਾ ਪਿੱਟ ਸਿਆਪਾ

Image Courtesy : ਏਬੀਪੀ ਸਾਂਝਾ

ਅਕਾਲੀ ਦਲ ਵੱਲੋਂ ਸ਼ਰਾਬ ਮਾਫੀਆ, ਰੇਤ ਮਾਫੀਆ ਤੇ ਬੀਜ ਘੁਟਾਲੇ ਨੂੰ ਦੇ ਮਸਲੇ ‘ਤੇ ਕਾਂਗਰਸ ਨੂੰ ਘੇਰਿਆ ਗਿਆ। ਮਲੂਕਾ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਮਹਾਂਮਾਰੀ ਦੇ ਚੱਲਦੇ ਗ਼ਰੀਬ ਲੋਕਾਂ ਲਈ ਰਾਸ਼ਨ ਮੁਹੱਈਆ ਕਰਵਾਇਆ ਗਿਆ ਸੀ, ਉਹ ਵੀ ਹਾਲੇ ਤੱਕ ਪੰਜਾਬ ਸਰਕਾਰ ਨੇ ਨਹੀਂ ਵੰਡਿਆ।
ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਵੱਲੋਂ ਬਠਿੰਡਾ ‘ਚ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖਿਲਾਫ ਸਾਂਝੇ ਤੌਰ ‘ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਅਕਾਲੀ ਦਲ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸਰਕਾਰ ਬਣੀ ਨੂੰ ਇੰਨੇ ਸਾਲ ਬੀਤ ਚੁੱਕੇ ਹਨ ਪਰ ਹਾਲੇ ਤੱਕ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਇੱਕ ਵੀ ਕੰਮ ਨਹੀਂ ਕੀਤਾ।
ਅਕਾਲੀ ਦਲ ਵੱਲੋਂ ਸ਼ਰਾਬ ਮਾਫੀਆ, ਰੇਤ ਮਾਫੀਆ ਤੇ ਬੀਜ ਘੁਟਾਲੇ ਨੂੰ ਦੇ ਮਸਲੇ ‘ਤੇ ਕਾਂਗਰਸ ਨੂੰ ਘੇਰਿਆ ਗਿਆ। ਮਲੂਕਾ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਮਹਾਂਮਾਰੀ ਦੇ ਚੱਲਦੇ ਗ਼ਰੀਬ ਲੋਕਾਂ ਲਈ ਰਾਸ਼ਨ ਮੁਹੱਈਆ ਕਰਵਾਇਆ ਗਿਆ ਸੀ, ਉਹ ਵੀ ਹਾਲੇ ਤੱਕ ਪੰਜਾਬ ਸਰਕਾਰ ਨੇ ਨਹੀਂ ਵੰਡਿਆ। ਜੇਕਰ ਵੰਡਿਆ ਹੈ ਤਾਂ ਆਪਣੇ ਚਹੇਤਿਆਂ ਨੂੰ ਹੀ ਲਾਭ ਪਹੁੰਚਾਇਆ ਗਿਆ।
ਇਸ ਦੇ ਨਾਲ ਹੀ ਕੇਂਦਰ ਸਰਕਾਰ ਤੋਂ ਨਿੱਤ ਦਿਹਾੜੇ ਵਧ ਰਹੀਆਂ ਤੇਲ ਦੀਆਂ ਕੀਮਤਾਂ ਨੂੰ ਵੀ ਘੱਟ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਦੀਆਂ ਮੰਗਾਂ ਨੂੰ ਲੈ ਕੇ ਬਠਿੰਡਾ ਦੇ ਡੀਸੀ ਦਫਤਰ ਮੂਹਰੇ ਪਿੱਟ ਸਿਆਪਾ ਕਰ ਰਹੇ ਹਾਂ। ਡੀਸੀ ਦੇ ਜ਼ਰੀਏ ਪੰਜਾਬ ਦੇ ਰਾਜਪਾਲ ਨੂੰ ਸਰਕਾਰ ਖਿਲਾਫ ਮੰਗ ਪੱਤਰ ਦੇ ਰਹੇ ਹਾਂ ਜਿਸ ‘ਚ ਵਿੱਚ ਪੰਜਾਬ ਦੇ ਲੋਕਾਂ ਦੀਆਂ ਮੰਗਾਂ ਤੁਰੰਤ ਲਾਗੂ ਕਰਵਾਉਣ ਦੀ ਮੰਗ ਰੱਖੀ ਗਈ ਹੈ।

News Credit : ਏਬੀਪੀ ਸਾਂਝਾ