ਅਕਾਲੀ ਸਰਕਾਰ ਨੇ ਕੀਤਾ ਪੰਜਾਬ ਕਰਜ਼ਾਈ : ਨਵਜੋਤ ਸਿੱਧੂ

ਜ਼ੀਰਾ : ਨਵਜੋਤ ਸਿੰਘ ਸਿੱਧੂ ਨੇ ਬਾਦਲ ਸਰਕਾਰ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਸਿੱਧੂ ਜ਼ੀਰਾ ਵਿਚ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਸਿੱਧੂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਬਦਹਾਲੀ ‘ਚ ਪਹੁੰਚਾਉਣ ਦੇ ਨਾਲ-ਨਾਲ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਸਿਰ ਕਰਜ਼ਾ ਚੜ੍ਹਿਆ ਹੈ।
ਸਿਆਸੀ ਪਾਰਟੀਆਂ ਦੇ ਦਿੱਗਜ ਆਗੂ ਆਪਣੇ-ਆਪਣੇ ਉਮੀਦਵਾਰ ਦੇ ਹੱਕ ਵਿਚ ਪੂਰੇ ਪੰਜਾਬ ‘ਚ ਚੋਣ ਪ੍ਰਚਾਰ ਕਰ ਰਹੇ ਹਨ। ਨਵਜੋਤ ਸਿੰਘ ਸਿੱਧੂ ਵੀ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ‘ਚ ਡਟੇ ਹੋਏ ਹਨ।