ਪੇਸ਼ਾਵਰ – ਅਣਪਛਾਤੇ ਬੰਦੂਕਧਾਰੀਆਂ ਨੇ ਇਕ ਘਰ ‘ਚ ਦਾਖਲ ਹੋ ਕੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ ਇਕੋ ਪਰਿਵਾਰ ਦੇ 9 ਮੈਂਬਰਾਂ ਦੀ ਮੌਤ ਹੋ ਗਈ। ਇਹ ਘਟਨਾ ਉੱਤਰ-ਪੱਛਮੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਬੁੱਧਵਾਰ ਨੂੰ ਵਾਪਰੀ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਪੁਲਸ ਨੇ ਦੱਸਿਆ ਕਿ ਇਹ ਘਟਨਾ ਮਾਲਾਕੰਦ ਜ਼ਿਲ੍ਹੇ ਦੀ ਬਟਖੇਲਾ ਤਹਿਸੀਲ ਵਿੱਚ ਵਾਪਰੀ ਅਤੇ ਅਣਪਛਾਤੇ ਹਮਲਾਵਰਾਂ ਨੇ 3 ਔਰਤਾਂ ਅਤੇ 6 ਪੁਰਸ਼ਾਂ ਸਮੇਤ ਇੱਕੋ ਪਰਿਵਾਰ ਦੇ 9 ਮੈਂਬਰਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਸੂਚਨਾ ਮਿਲਣ ਤੋਂ ਬਾਅਦ ਸਥਾਨਕ ਲੇਵੀਜ਼ ਫੋਰਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਬਚਖੇਲਾ ਹਸਪਤਾਲ ਪਹੁੰਚਾਇਆ। ਹਾਲਾਂਕਿ ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਮੁਤਾਬਕ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।















