ਅਦਰਕ ਦੇ ਨੇ ਬਹੁਤ ਫ਼ਾਇਦੇ

ਅਦਰਕ ਵਿੱਚ ਕੌਪਰ ਅਤੇ ਮੈਗਨੀਜ਼ੀਅਮ ਵਰਗੇ ਤੱਤ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ। ਸਰਦੀ ਦੇ ਮੌਸਮ ‘ਚ ਲੋਕਾਂ ਵਲੋਂ ਅਦਰਕ ਦੀ ਸਭ ਤੋਂ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ ਕਿਉਂਕਿ ਇਸ ਦੀ ਤਾਸੀਰ ਗਰਮ ਹੁੰਦੀ ਹੈ। ਅਦਰਕ ਤੋਂ ਬਿਨਾਂ ਕਿਸੇ ਵੀ ਸਬਜ਼ੀ ਤੋਂ ਕੋਈ ਸੁਆਦ ਨਹੀਂ ਆਉਂਦਾ। ਅਦਰਕ ਤੁਹਾਡੇ ਖਾਣੇ ਦਾ ਸੁਆਦ ਤਾਂ ਵਧਾਉਂਦਾ ਹੀ ਹੈ ਅਤੇ ਨਾਲ ਹੀ ਇਹ ਸਿਹਤ ਲਈ ਵੀ ਬਹੁਤ ਫ਼ਾਇਦੇਮੰਦ ਹੈ। ਇਸ ਦੀ ਵਰਤੋਂ ਕਰਨ ਨਾਲ ਸ਼ਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਆਓ ਅਦਰਕ ਦੀ ਵਰਤੋਂ ਨਾਲ ਸ਼ਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਜਾਣਦੇ ਹਾਂ …
ਭੁੱਖ ਵਧਾਏ – ਅਦਕਰ ਨੂੰ ਛੋਟੇ-ਛੋਟੇ ਟੁੱਕੜਿਆਂ ‘ਚ ਕੱਟ ਲਓ। ਇਸ ‘ਤੇ ਨਿੰਬੂ ਨਿਚੋੜਨ ਤੋਂ ਬਾਅਦ ਥੋੜ੍ਹਾ ਜਿਹਾ ਨਮਕ ਪਾ ਕੇ ਸੁਕਾ ਲਓ। ਖਾਣਾ ਖਾਣ ਤੋਂ ਬਾਅਦ ਰੋਜ਼ਾਨਾ ਇਸ ਨੂੰ ਚੂਸੋ। ਅਜਿਹਾ ਕਰਨ ਨਾਲ ਭੁੱਖ ਵਧਦੀ ਹੈ।
ਦਸਤ – ਦਸਤ ਹੋਣ ‘ਤੇ 100 ਗ੍ਰਾਮ ਸੁੰਢ, 3 ਛੋਟੇ ਚੱਮਚ ਨਮਕ, 4 ਚੱਮਚ ਭੁੰਨਿਆ ਹੋਇਆ ਜ਼ੀਰਾ ਪਾਊਡਰ ਮਿਲਾ ਕੇ ਇੱਕ ਚੂਰਨ ਜਿਹਾ ਤਿਆਰ ਕਰ ਲਓ। ਖਾਣਾ ਖਾਣ ਮਗਰੋਂ ਇਸ ਚੂਰਣ ਨੂੰ ਇੱਕ ਚੱਮਚ ਪਾਣੀ ਨਾਲ ਖਾਣ ਨਾਲ ਦਸਤ ਦੀ ਸਮੱਸਿਆ ਤੋਂ ਰਾਹਤ ਮਿਲ ਜਾਵੇਗੀ।
ਕੰਨ ਦਰਦ – ਅੱਧਾ ਚੱਮਚ ਸਰ੍ਹੋਂ ਦੇ ਤੇਲ ਅਤੇ 2-3 ਬੂੰਦਾਂ ਅਦਰਕ ਦਾ ਰਸ ਮਿਲਾ ਕੇ ਕੰਨ ‘ਚ ਪਾਓ। ਅਜਿਹਾ ਕਰਨ ਨਾਲ ਕੰਨ ਦਾ ਦਰਦ ਠੀਕ ਹੋ ਜਾਵੇਗਾ।
ਜ਼ੁਕਾਮ – ਜ਼ੁਕਾਮ ਹੋਣ ‘ਤੇ ਇੱਕ ਚੱਮਚ ਸ਼ੁੱਧ ਦੇਸੀ ਘਿਉ ‘ਚ ਥੋੜ੍ਹਾ ਜਿਹਾ ਅਦਰਕ ਪਾ ਕੇ ਭੁੰਨ ਲਓ। ਫ਼ਿਰ ਇਸ ‘ਚ ਦਰਦਰੇ ਪੀਸੇ ਹੋਏ ਚਾਰ ਦਾਣੇ ਕਾਲੀ ਮਿਰਚ ਅਤੇ ਦੋ ਲੌਂਗ ਪਾਓ। ਚੁਟਕੀ ਭਰ ਨਮਕ ਮਿਲਾ ਕੇ ਰਾਤ ਨੂੰ ਸੌਂਣ ਤੋਂ ਪਹਿਲਾ ਇਸ ਦੀ ਵਰਤੋਂ ਕਰੋ ਅਤੇ ਬਾਅਦ ‘ਚ ਗਰਮ ਦੁੱਧ ਪੀ ਲਓ।
ਪੇਟ ਦੇ ਕੀੜੇ – ਅੱਧਾ ਚੱਮਚ ਅਦਰਕ ਦਾ ਰਸ ਇੱਕ ਕੱਪ ਗਰਮ ਪਾਣੀ ਨਾਲ ਮਿਲਾ ਕੇ ਸਵੇਰੇ ਖ਼ਾਲੀ ਪੇਟ ਪੀਣਾ ਚਾਹੀਦਾ ਹੈ। ਇਸ ਨਾਲ ਪੇਟ ਦੇ ਕੀੜੇ ਮਰ ਜਾਂਦੇ ਹਨ।
ਮੂੰਹ ਦੀ ਬਦਬੂ – 1 ਚੱਮਚ ਅਦਰਕ ਦਾ ਰਸ ਇੱਕ ਕੱਪ ਗਰਮ ਪਾਣੀ ‘ਚ ਪਾ ਕੇ ਮਿਕਸ ਕਰ ਲਓ। ਫ਼ਿਰ ਇਸ ਪਾਣੀ ਨਾਲ ਕੁਰਲੀ ਕਰਨ ਨਾਲ ਮੂੰਹ ਦੀ ਬਦਬੂ ਦੂਰ ਹੋ ਜਾਂਦੀ ਹੈ।
ਕਬਜ਼ ਦੂਰ ਕਰੇ – ਅਦਰਕ ਦਾ ਛੋਟਾ ਜਿਹਾ ਟੁਕੜਾ ਅਤੇ ਗੁੜ ਦੋਹਾਂ ਨੂੰ ਸਵੇਰੇ-ਸ਼ਾਮ ਇਕੱਠੇ ਚਬਾਓ। ਇਸ ਨਾਲ ਕਬਜ਼, ਪੇਟ ਦੀ ਗੈਸ ਅਤੇ ਬਦਹਜ਼ਮੀ ਤੋਂ ਰਾਹਤ ਮਿਲੇਗੀ।
ਗਠੀਆ – 100 ਗ੍ਰਾਮ ਅਦਰਕ ਦਾ ਰਸ ਅਤੇ 100 ਗ੍ਰਾਮ ਸਰ੍ਹੋਂ ਦਾ ਤੇਲ ਪਾ ਕੇ ਗੈਸ ‘ਤੇ ਓਦੋਂ ਤਕ ਗਰਮ ਕਰੋ ਜਦੋਂ ਤੱਕ ਸਿਰਫ਼ ਤੇਲ ਰਹਿ ਜਾਵੇ। ਜਦੋਂ ਤੇਲ ਕੋਸਾ ਹੋ ਜਾਣ ‘ਤੇ ਇਸ ਤੇਲ ਨਾਲ ਮਾਲਿਸ਼ ਕਰੋ।
ਕੌਫ਼ – ਸਰਦੀ ਕਾਰਨ ਜਮ੍ਹਾਂ ਕੌਫ਼ ਤੋਂ ਰਾਹਤ ਪਾਉਣ ਲਈ ਸੁੰਢ ਅਤੇ ਸ਼ਹਿਦ ਮਿਲਾ ਕੇ ਦਿਨ ‘ਚ ਦੋ ਵਾਰ ਖਾਓ।
ਪੇਟ ਦੀ ਗੈਸ – ਗ਼ਲਤ ਖਾਣ-ਪੀਣ ਨਾਲ ਕਈ ਵਾਰ ਪੇਟ ‘ਚ ਗੈਸ ਦੀ ਪਰੇਸ਼ਾਨੀ ਹੋ ਜਾਂਦੀ ਹੈ। ਇਸ ਲਈ 125 ਗ੍ਰਾਮ ਸੁੰਢ ਅਤੇ 250 ਗ੍ਰਾਮ ਤਿਲ ਦੇ ਲੱਡੂ ਬਣਾ ਲਓ। ਰੋਜ਼ਾਨਾ ਇੱਕ ਲੱਡੂ ਦੀ ਵਰਤੋਂ ਗਰਮ ਦੁੱਧ ਨਾਲ ਕਰਨ ਨਾਲ ਪੇਟ ਨਾਲ ਜੁੜੀਆਂ ਬਹੁਤ ਸਾਰੀਆਂ ਪਰੇਸ਼ਾਨੀਆਂ ਠੀਕ ਹੋ ਜਾਂਦੀਆਂ ਹਨ।
ਸੂਰਜਵੰਸ਼ੀ