ਸ੍ਰੀਨਗਰ : ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਦੋ ਸ਼ੱਕੀ ਅੱਤਵਾਦੀਆਂ ਦੇ ਮਾਰੇ ਜਾਣ ਦੀ ਸੂਚਨਾ ਮਿਲੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਨੰਤਨਾਗ ਦੇ ਕਚਵਾਨ ਦੀ ਹਲਕਨ ਗਲੀ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਉਸ ਸਮੇਂ ਸ਼ੁਰੂ ਹੋ ਗਈ, ਜਦੋਂ ਸੰਯੁਕਤ ਬਲ ਜੰਗਲੀ ਖੇਤਰ ‘ਚ ਤਲਾਸ਼ੀ ਮੁਹਿੰਮ ਚਲਾ ਰਹੇ ਸਨ।
ਇਸ ਤਲਾਸ਼ੀ ਮੁਹਿੰਮ ਦੌਰਾਨ ਉਥੇ ਲੁੱਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ‘ਚ ਸੁਰੱਖਿਆ ਬਲਾਂ ਨੇ ਵੀ ਉਹਨਾਂ ‘ਤੇ ਗੋਲੀਬਾਰੀ ਕਰਨੀ ਸ਼ੁਰੂ ਕੀਤੀ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਹਨ। ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਅਜੇ ਵੀ ਅਪਰੇਸ਼ਨ ਜਾਰੀ ਹੈ।














