ਅਫਗਾਨਿਸਤਾਨ ਦੇ ਫੈਜ਼ਾਬਾਦ ‘ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਤੀਬਰਤਾ ਰਹੀ 4.0

ਇੰਟਰਨੈਸ਼ਨਲ ਡੈਸਕ : ਅਫਗਾਨਿਸਤਾਨ ‘ਚ ਮੰਗਲਵਾਰ-ਬੁੱਧਵਾਰ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.0 ਮਾਪੀ ਗਈ। ਫਿਲਹਾਲ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਸ ਤੋਂ ਪਹਿਲਾਂ ਐਤਵਾਰ (26 ਫਰਵਰੀ) ਤੜਕੇ ਅਫਗਾਨਿਸਤਾਨ ਦੇ ਫੈਜ਼ਾਬਾਦ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।
ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.3 ਮਾਪੀ ਗਈ ਸੀ। ਇਹ ਭੂਚਾਲ ਅਫਗਾਨਿਸਤਾਨ ਦੇ ਫੈਜ਼ਾਬਾਦ ਤੋਂ 273 ਕਿਲੋਮੀਟਰ ਉੱਤਰ-ਪੂਰਬ ‘ਚ ਦੁਪਹਿਰ 2.14 ਵਜੇ ਆਇਆ। ਭੂਚਾਲ ਦਾ ਕੇਂਦਰ 180 ਕਿਲੋਮੀਟਰ ਦੀ ਡੂੰਘਾਈ ‘ਤੇ ਸੀ।
26 ਫਰਵਰੀ ਤੋਂ ਪਹਿਲਾਂ ਵੀ ਅਫਗਾਨਿਸਤਾਨ ਦੇ ਫੈਜ਼ਾਬਾਦ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ, ਜਿਸ ਦੀ ਤੀਬਰਤਾ 6.8 ਸੀ। ਭੂਚਾਲ ਸਵੇਰੇ 6.07 ਵਜੇ ਆਇਆ ਸੀ। ਇਸ ਦਾ ਕੇਂਦਰ ਫੈਜ਼ਾਬਾਦ ਤੋਂ 265 ਕਿਲੋਮੀਟਰ ਦੂਰ ਸੀ।