ਵਾਸ਼ਿੰਗਟਨ: ਅਮਰੀਕਾ ਨੇ ਅਪ੍ਰੈਲ ਵਿੱਚ 54 ਭਾਰਤੀਆਂ ਨੂੰ ਵਾਪਸ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਕੁਝ ਹੋਰ ਭਾਰਤੀਆਂ ਨੂੰ ਇਸ ਮਹੀਨੇ ਹੀ ਵਾਪਸ ਭੇਜਿਆ ਜਾਵੇਗਾ। ਭਾਰਤ ਨੇ ਟਰੈਵਲ ਡਾਕੂਮੈਂਟ ਜਾਰੀ ਕਰਨ ਦੀ ਨੀਤੀ ਵਿੱਚ ਕੁਝ ਬਦਲਾਅ ਕੀਤੇ ਹਨ। ਕੌਂਸਲਰ ਮਾਮਲਿਆਂ ਦੇ ਸਹਾਇਕ ਸਕੱਤਰ ਮਿਸ਼ੇਲ ਥੌਰਨ ਬਾਂਡ ਨੇ ਕਾਨੂੰਨ ਘਾੜਿਆਂ ਨੂੰ ਦੱਸਿਆ ਕੀ ਭਾਰਤ ਇਸ ਬਾਰੇ ਕਾਰਵਾਈ ਕਰ ਰਿਹਾ ਹੈ।
ਉਨ੍ਹਾਂ ਦੱਸਿਆ ਕਿ 54 ਭਾਰਤੀ ਮੂਲ ਦੇ ਵਿਅਕਤੀਆਂ ਨੂੰ ਚਾਰਟਰ ਫਲਾਈਟ ਰਾਹੀਂ ਅਪ੍ਰੈਲ 2016 ਵਿੱਚ ਭਾਰਤ ਵਾਪਸ ਭੇਜਿਆ ਗਿਆ ਹੈ। ਜੁਲਾਈ 2016 ਵਿੱਚ ਹੋਰ ਭਾਰਤੀਆਂ ਨੂੰ ਵਾਪਸ ਭੇਜਣ ਲਈ ਭਾਰਤ ਸਰਕਾਰ ਵੱਲੋਂ ਚਾਰਟਰ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਕੁੱਲ 23 ਦੇਸ਼ਾਂ ਨੂੰ, ਜਿਨ੍ਹਾਂ ਵਿੱਚ ਭਾਰਤ ਤੇ ਚੀਨ ਵੀ ਸ਼ਾਮਲ ਹਨ, ਨੂੰ ਪੱਤਰ ਲਿਖਿਆ ਗਿਆ ਸੀ। ਇਸ ਵਿੱਚ ਕਿਹਾ ਗਿਆ ਸੀ ਕਿ ਇਹ ਦੇਸ਼ ਗੈਰ ਕਾਨੂੰਨੀ ਤੌਰ ‘ਤੇ ਅਮਰੀਕਾ ਵਿੱਚ ਰਹਿ ਰਹੇ ਲੋਕਾਂ ਨੂੰ ਵਾਪਸ ਲੈਣ ਲਈ ਕਾਰਵਾਈ ਨਹੀਂ ਕਰ ਰਹੇ ਹਨ। ਇਸ ਤੋਂ ਬਾਅਦ ਭਾਰਤ ਵੱਲੋਂ ਹਾਂਪੱਖੀ ਹੁੰਗਾਰਾ ਮਿਲਿਆ ਹੈ।














