ਅਮਰੀਕਾ: ਮਿਨੀਆਪੋਲਿਸ ‘ਚ ਹੋਈ ਫ਼ਾਇਰਿੰਗ, ਸ਼ੱਕੀ ਬੰਦੂਕਧਾਰੀ ਸਣੇ 3 ਦੀ ਮੌਤ

ਅਮਰੀਕਾ : ਅਮਰੀਕਾ ਦੇ ਮਿਨੀਆਪੋਲਿਸ ਵਿੱਚ ਇੱਕ ਅਪਾਰਟਮੈਂਟ ਕੰਪਲੈਕਸ ਵਿੱਚ ਗੋਲੀਬਾਰੀ ਦੀ ਘਟਨਾ ਵਾਪਰ ਜਾਣ ਕਾਰਨ ਸ਼ੱਕੀ ਬੰਦੂਕਧਾਰੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਸ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਦੱਖਣੀ ਮਿਨੀਆਪੋਲਿਸ ਵਿੱਚ ਹੋਈ ਗੋਲੀਬਾਰੀ ਵਿੱਚ ਦੋ ਪੁਲਸ ਅਧਿਕਾਰੀ ਵੀ ਜ਼ਖ਼ਮੀ ਹੋਏ ਹਨ।
ਦੱਸ ਦੇਈਏ ਕਿ ਇਸ ਮਾਮਲੇ ‘ਚ ਅਜੇ ਤੱਕ ਵਿਸਤ੍ਰਿਤ ਜਾਣਕਾਰੀ ਨਹੀਂ ਮਿਲੀ। ਪੁਲਸ ਵੱਲੋਂ ਜਾਰੀ ਕੀਤੇ ਗਏ ਇਕ ਬਿਆਨ ‘ਚ ਕਿਹਾ ਗਿਆ ਹੈ ਕਿ ਗੋਲੀਬਾਰੀ ‘ਚ ਦੋ ਅਧਿਕਾਰੀਆਂ ਤੋਂ ਇਲਾਵਾ ਚਾਰ ਨਾਗਰਿਕ ਵੀ ਜ਼ਖ਼ਮੀ ਹੋਏ ਹਨ। ਮਿਨੀਆਪੋਲਿਸ ਪੁਲਸ ਨੇ ਸਥਾਨਕ ਨਿਵਾਸੀਆਂ ਨੂੰ ਘਟਨਾ ਸਥਾਨ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ। ਪੁਲਸ ਪ੍ਰੈੱਸ ਕਾਨਫਰੰਸ ਕਰਦੇ ਸਮੇਂ ਗੋਲੀਬਾਰੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੇਵੇਗੀ।