ਜ਼ਿਆਦਤਰ ਲੋਕ ਅਮਰੂਦ ਦੀ ਵਰਤੋਂ ਕਰਦੇ ਹਨ ਇਹ ਖਾਣ ‘ਚ ਬਹੁਤ ਸੁਆਦ ਹੁੰਦੇ ਹਨ। ਅਮਰੂਦ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਇਸ ‘ਚ ਵਾਇਟਾਮਿਨ ਅਤੇ ਖਣਿਜ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ ਜਿਸ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਸਾਡੇ ਤੋਂ ਦੂਰ ਹੁੰਦੀਆਂ ਹਨ। ਆਓ ਜਾਣਦੇ ਹਾਂ ਅਮਰੂਦ ਦੇ ਅਣਗਿਣਤ ਫ਼ਾਇਦਿਆਂ ਬਾਰੇ …
ਭਾਰ ਘੱਟ ਕਰੇ – ਅਮਰੂਦ ਭਾਰ ਘਟਾਉਣ ‘ਚ ਬਹੁਤ ਮਦਦਗਾਰ ਹੁੰਦਾ ਹੈ। ਇਸ ਨੂੰ ਖਾਣ ਨਾਲ ਪੇਟ ਵੀ ਭਰ ਜਾਂਦਾ ਹੈ ਅਤੇ ਇਸ ਦਾ ਸਭ ਤੋਂ ਜ਼ਿਆਦਾ ਫ਼ਾਇਦਾ ਇਹ ਹੈ ਕਿ ਇਸ ‘ਚ ਕੈਲੋਰੀਜ਼ ਬਹੁਤ ਘੱਟ ਹੁੰਦੀਆਂ ਹਨ।
ਡਾਇਬਟੀਜ਼ – ਇਸ ‘ਚ ਫ਼ਾਈਬਰ ਭਰਪੂਰ ਮਾਤਰਾ ‘ਚ ਮੌਜੂਦ ਹੁੰਦਾ ਹੈ ਜੋ ਡਾਇਬਟੀਜ਼ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੈ। ਇਸ ਤੋਂ ਇਲਾਵਾ ਇਸ ਨੂੰ ਖਾਣ ਨਾਲ ਸ਼ੂਗਰ ਲੈਵਲ ਕੰਟਰੋਲ ‘ਚ ਰਹਿੰਦਾ ਹੈ।
ਕਬਜ਼ – ਅਮਰੂਦ ਦੇ ਬੀਜ ਬੇਹੱਦ ਫ਼ਾਇਦੇਮੰਦ ਹੁੰਦੇ ਹਨ। ਇਨ੍ਹਾਂ ਨਾਲ ਪੇਟ ਦੀ ਸਫ਼ਾਈ ਹੋ ਜਾਂਦੀ ਹੈ। ਇਨ੍ਹਾਂ ਨੂੰ ਖਾਣ ਨਾਲ ਕਬਜ਼ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।
ਦੰਦਾਂ ਦੇ ਦਰਦ ਲਈ ਲਾਭਕਾਰੀ – ਇਹ ਦੰਦਾਂ ਦੀ ਇਨਫ਼ੈਕਸ਼ਨ ਨੂੰ ਦੂਰ ਕਰਨ ਅਤੇ ਕੀੜੇ ਮਾਰਨ ‘ਚ ਬਹੁਤ ਮਦਦਗਾਰ ਹੈ ਇਸ ਦੀਆਂ ਪੱਤੀਆਂ ਦੇ ਰਸ ਨਾਲ ਦੰਦਾਂ ਅਤੇ ਦਾੜਾਂ ਦੀ ਮਾਲਿਸ਼ ਕਰਨ ਨਾਲ ਬਹੁਤ ਫ਼ਾਇਦਾ ਹੁੰਦਾ ਹੈ।
ਕੈਂਸਰ – ਅਮਰੂਦ ‘ਚ ਮੌਜੂਦ ਵਾਇਟਾਮਿਨ ਸੀ ਅਤੇ ਲਾਇਕੋਪੀਨ ਨਾਮਕ ਫ਼ਾਇਟੋ ਪੌਸ਼ਟਿਕ ਤੱਤ ਪਾਇਆ ਜਾਂਦਾ ਹੈ ਜੋ ਕੈਂਸਰ ਦੇ ਖ਼ਤਰੇ ਨੂੰ ਘੱਟ ਕਰਦਾ ਹੈ।
ਦਿਮਾਗ਼ ਲਈ ਫ਼ਾਇਦੇਮੰਦ – ਅਮਰੂਦ ਖਾਣ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ। ਨਸਾਂ ਨੂੰ ਆਰਾਮ ਮਿਲਦਾ ਹੈ। ਇਸ ਨੂੰ ਖਾਣ ਨਾਲ ਖ਼ੂਨ ਦੇ ਦੌਰੇ ‘ਚ ਸੁਧਾਰ ਹੁੰਦਾ ਹੈ।










