ਅਰਵਿੰਦ ਕੇਜਰੀਵਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਕੀਤਾ ਟਵੀਟ

ਨਵੀਂ ਦਿੱਲੀ– ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਲਈ ਟਵੀਟ ਕੀਤਾ ਹੈ| ਕੇਜਰੀਵਾਲ ਨੇ ਕਿਹਾ ਕਿ ਮੈਂ ਬੁੱਧਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨੂੰ ਮਿਲਣ ਲਈ ਆ ਰਿਹਾ ਹਾਂ| ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਕੋਲ ਕੁਝ ਫਾਲਤੂ ਸਮਾਂ ਹੋਵੇ ਤਾਂ ਉਹ ਮੈਨੂੰ ਮਿਲ ਸਕਦੇ ਹਨ|
ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਪਰਾਲੀ ਦੇ ਮਸਲੇ ਵਿਚਾਰ ਕਰਨ ਲਈ ਅਪੀਲ ਕੀਤੀ ਸੀ| ਪਰ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ ਸੀ| ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਪੰਜਾਬ ਤੇ ਆਸ ਪਾਸ ਦੇ ਸੂਬਿਆਂ ਨਾਲ ਮਿਲ ਕੇ ਬੈਠਕ ਕਰੇ ਤਾਂ ਇਸ ਮਸਲੇ ਦਾ ਹੱਲ ਕੱਢਿਆ ਜਾ ਸਕਦਾ ਹੈ|