ਅੰਮ੍ਰਿਤਸਰ- ਅੰਮ੍ਰਿਤਸਰ ਹਵਾਈ ਅੱਡੇ ਤੋਂ ਇਕ ਵੱਡੀ ਕਾਰਵਾਈ ਦੌਰਾਨ ਗੈਂਗਸਟਰ ਰੂਬਲ ਸਰਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ, ਰੂਬਲ ਸਰਦਾਰ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਉਡਾਣ ਭਰਨ ਤੋਂ ਪਹਿਲਾਂ ਹੀ ਉਸਨੂੰ ਇਮੀਗ੍ਰੇਸ਼ਨ ਜਾਂਚ ਦੌਰਾਨ ਹਿਰਾਸਤ ਵਿੱਚ ਲੈ ਲਿਆ ਗਿਆ।
ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਖੁਲਾਸਾ ਕੀਤਾ ਕਿ ਰੂਬਲ ਸਰਦਾਰ ਵਿਰੁੱਧ ਲੁੱਕ ਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਸੀ। ਉਹ ਬਦਨਾਮ ਹਾਸ਼ਿਮ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਕਈ ਗੰਭੀਰ ਮਾਮਲਿਆਂ ‘ਚ ਪੁਲਸ ਨੂੰ ਲੋੜੀਂਦਾ ਸੀ।
ਦਿੱਲੀ ਪੁਲਸ ਦੇ ਕਹਿਣ ‘ਤੇ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਉਸ ਨੂੰ ਹਿਰਾਸਤ ‘ਚ ਲਿਆ ਗਿਆ। ਜਿਸ ਤੋਂ ਬਾਅਦ ਦਿੱਲੀ ਪੁਲਸ ਦੀ ਟੀਮ ਅੰਮ੍ਰਿਤਸਰ ਪਹੁੰਚੀ ਅਤੇ ਹੁਣ ਉਸਨੂੰ ਵਾਪਸ ਦਿੱਲੀ ਲਿਜਾਣ ਲਈ ਕਾਗਜ਼ੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਬਾਰੇ ਦਿੱਲੀ ਪੁਲਸ ਪ੍ਰੈਸ ਕਾਨਫਰੰਸ ਰਾਹੀਂ ਪੂਰੇ ਮਾਮਲੇ ਦਾ ਖੁਲਾਸਾ ਕਰੇਗੀ।















