ਅੰਮ੍ਰਿਤਸਰ – ਅੰਮ੍ਰਿਤਸਰ ਜ਼ਿਲ੍ਹੇ ’ਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਅੰਮ੍ਰਿਤਸਰ ਦੇਹਾਂਤੀ ਪੁਲਸ ਵਲੋਂ 2 ਹੈਂਡ ਗ੍ਰੇਨੇਡ ਅਤੇ 2 ਪਿਸਤੌਲ ਬਰਾਮਦ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ। ਪੁਲਸ ਨੇ ਹਥਿਆਰਾਂ ਦੇ ਨਾਲ 2 ਸ਼ੱਕੀ ਅੱਤਵਾਦੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਸ਼ੱਕੀ ਅੱਤਵਾਦੀਆਂ ਦੀ ਪਛਾਣ ਅਮ੍ਰਿਤਪਾਲ ਸਿੰਘ ਅਤੇ ਸ਼ਮੀ ਦੇ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਹਥਿਆਰ ਬਰਾਮਦ ਹੋਣ ਤੋਂ ਬਾਅਦ ਪੁਲਸ ਵਲੋਂ ਸਾਰੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ।















