ਅੰਮ੍ਰਿਤਸਰ – ਅੰਮ੍ਰਿਤਸਰ ਦਿਹਾਤੀ ਬਿਆਸ ਨਜ਼ਦੀਕ ਵੱਡੀ ਵਾਰਦਾਤ ਦਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਅਤੇ ਦਿੱਲੀ ਪੁਲਸ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ। ਇਸ ਮੁਕਾਬਲੇ ਦੌਰਾਨ ਪੁਲਸ ਕਰਮਚਾਰੀ ਦੇ ਪੈਰ ‘ਚ ਗੋਲੀ ਲੱਗ ਗਈ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਮੌਕੇ ‘ਤੇ ਪੁਲਸ ਕਰਮਚਾਰੀ ਨੂੰ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਫ਼ਿਲਹਾਲ ਪੁਸਲ ਨੇ ਗੈਂਗਸਟਰ ਨੂੰ ਕਾਬੂ ਕਰ ਲਿਆ ਹੈ। ਹੁਣ ਪੁਲਸ ਵੱਲੋਂ ਇਸ ਮਾਮਲੇ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।















