ਪਟਿਆਲਾ : ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਏ. ਡੀ. ਜੀ. ਪੀ. ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ‘ਸਿੱਟ’ ਵੱਲੋਂ ਭੇਜੇ ਗਏ ਸੰਮਨ ਤਹਿਤ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ 18 ਦਸੰਬਰ ਨੂੰ ਪਟਿਆਲਾ ਸਥਿਤ ਆਈ. ਜੀ. ਦਫਤਰ ਪਹੁੰਚਣਗੇ। ਮਜੀਠੀਆ ਦੇ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਹੀ ਆਈ. ਜੀ. ਦਫਤਰ ਦੇ ਬਾਹਰ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਇਕੱਠੇ ਹੋ ਗਏ।
ਦੂਜੇ ਪਾਸੇ ਪੁਲਸ ਵਲੋਂ ਵੀ ਸਾਰੇ ਪਾਸੇ ਭਾਰੀ ਬੈਰੀਕੇਡਿੰਗ ਕੀਤੀ ਗਈ ਹੈ। ਦੱਸਣਯੋਗ ਹੈ ਕਿ ਡਰੱਗ ਤਸਕਰੀ ਦੇ ਦੋਸ਼ਾਂ ਤਹਿਤ ਮਜੀਠੀਆ ਦੇ ਖ਼ਿਲਾਫ ਇਹ ਕੇਸ ਚੰਨੀ ਸਰਕਾਰ ਵੱਲੋਂ 20 ਦਸੰਬਰ 2021 ਨੂੰ ਦਰਜ ਕੀਤਾ ਗਿਆ ਸੀ।















