ਅੱਜ ਮੋਦੀ ਨਾਲ ਟੈਲੀਫੋਨ ‘ਤੇ ਗੱਲ ਕਰਨਗੇ ਡੋਨਾਲਡ ਟਰੰਪ

ਨਵੀਂ ਦਿੱਲੀ : ਬੀਤੀ 20 ਜਨਵਰੀ ਨੂੰ ਅਮਰੀਕਾ ਦੇ 45ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਵਾਲੇ ਡੋਨਾਲਡ ਟਰੰਪ ਅੱਜ ਰਾਤ 11:30 ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਟੈਲੀਫੋਨ ਤੇ ਗੱਲਬਾਤ ਕਰਨਗੇ| ਜ਼ਿਕਰਯੋਗ ਹੈ ਕਿ ਅਮਰੀਕਾ ਦਾ ਰਾਸ਼ਟਰਪਤੀ ਬਣਨ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਦੋਵੇਂ ਨੇਤਾ ਆਪਸ ਵਿਚ ਗੱਲਬਾਤ ਕਰਨਗੇ| ਮੰਨਿਆ ਜਾ ਰਿਹਾ ਹੈ ਕਿ ਇਸ ਗੱਲਬਾਤ ਦੌਰਾਨ ਭਾਰਤ ਨਾਲ ਜੁੜੇ ਮੁੱਦਿਆਂ ਤੇ ਗੱਲਬਾਤ ਹੋ ਸਕਦੀ ਹੈ|