ਨਵੀਂ ਦਿੱਲੀ : ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐਮਆਰਸੀ) ਨੇ ਕਿਹਾ ਕਿ ਰਾਜੀਵ ਚੌਕ, ਕੇਂਦਰੀ ਸਕੱਤਰੇਤ, ਮੰਡੀ ਹਾਊਸ, ਆਈਟੀਓ ਅਤੇ ਖਾਨ ਮਾਰਕੀਟ ਸਮੇਤ 16 ਦਿੱਲੀ ਮੈਟਰੋ ਸਟੇਸ਼ਨਾਂ ਨੂੰ ਸੁਰੱਖਿਆ ਕਾਰਨਾਂ ਕਰਕੇ ਵੀਰਵਾਰ ਸਵੇਰੇ ਅਗਲੇ ਨੋਟਿਸ ਤੱਕ ਬੰਦ ਕਰ ਦਿੱਤਾ ਗਿਆ ਹੈ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐਮਆਰਸੀ) ਨੇ ਇਹ ਜਾਣਕਾਰੀ ਦਿੱਤੀ। ਇਹ ਕਦਮ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਵਧਦੀ ਭੀੜ ਦੇ ਵਿਚਕਾਰ ਆਇਆ ਹੈ।
ਹਾਲਾਂਕਿ, ਯਾਤਰੀਆਂ ਲਈ ਰਾਜੀਵ ਚੌਕ, ਮੰਡੀ ਹਾਊਸ ਅਤੇ ਕੇਂਦਰੀ ਸਕੱਤਰੇਤ ਮੈਟਰੋ ਸਟੇਸ਼ਨਾਂ ‘ਤੇ ਰੇਲਗੱਡੀਆਂ ਬਦਲਣ ਦੀ ਸਹੂਲਤ ਉਪਲਬਧ ਹੋਵੇਗੀ। ਡੀਐੱਮਆਰਸੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ, “ਲੋਕ ਕਲਿਆਣ ਮਾਰਗ, ਰਾਜੀਵ ਚੌਕ, ਪਟੇਲ ਚੌਕ, ਰਾਮਕ੍ਰਿਸ਼ਨ ਆਸ਼ਰਮ ਮਾਰਗ, ਬਾਰਾਖੰਬਾ ਰੋਡ, ਸੁਪਰੀਮ ਕੋਰਟ, ਸੇਵਾ ਤੀਰਥ, ਜਨਪਥ, ਮੰਡੀ ਹਾਊਸ, ਕੇਂਦਰੀ ਸਕੱਤਰੇਤ, ਆਈਟੀਓ, ਦਿੱਲੀ ਗੇਟ, ਇੰਦਰਪ੍ਰਸਥ, ਖਾਨ ਮਾਰਕੀਟ, ਜ਼ੋਰ ਬਾਗ ਅਤੇ ਸ਼ਿਵਾਜੀ ਸਟੇਡੀਅਮ ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ।”\















