ਨਵੀਂ ਦਿੱਲੀ : ਚੋਣ ਕਮਿਸ਼ਨ ਵੱਲੋਂ ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। ਕਮਿਸ਼ਨ ਨੇ ਚੋਣ ਪ੍ਰੋਗਰਾਮ ਜਾਰੀ ਕਰਨ ਲਈ ਮੰਗਲਵਾਰ ਦੁਪਹਿਰ 2 ਵਜੇ ਪ੍ਰੈੱਸ ਕਾਨਫ਼ਰੰਸ ਬੁਲਾਈ ਗਈ ਹੈ। ਚੋਣ ਪ੍ਰਗੋਰਾਮ ਦਾ ਐਲਾਨ ਦੇ ਨਾਲ ਹੀ ਦਿੱਲੀ ਵਿਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।
ਦਿੱਲੀ ਦੀ 70 ਮੈਂਬਰੀ ਵਿਧਾਨ ਸਭਾ ਦਾ ਕਾਰਜਕਾਲ 23 ਫ਼ਰਵਰੀ ਨੂੰ ਖ਼ਤਮ ਹੋ ਰਿਹਾ ਹੈ ਤੇ ਨਵੇਂ ਸਦਨ ਦੇ ਗਠਨ ਲਈ ਉਸ ਤੋਂ ਪਹਿਲਾਂ ਚੋਣਾਂ ਹੋਣੀਆਂ ਹਨ। ਦਿੱਲੀ ਵਿਚ ਹਮੇਸ਼ਾ ਹੀ ਵਿਧਾਨ ਸਭਾ ਚੋਣਾਂ ਇੱਕੋ ਪੜਾਅ ਵਿਚ ਹੁੰਦੀਆਂ ਹਨ।