ਅੱਜ ਹੋਵੇਗਾ ਵੱਡਾ ਫ਼ੈਸਲਾ! CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ

ਚੰਡੀਗੜ੍ਹ : ਅੱਜ ਪੰਜਾਬ ਮੰਤਰੀ ਮੰਡਲ ਦੀ ਮਹੱਤਵਪੂਰਨ ਮੀਟਿੰਗ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ’ਤੇ ਦੁਪਹਿਰ 1 ਵਜੇ ਹੋਵੇਗੀ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਪੰਜਾਬ ਕੈਬਨਿਟ ਦੇ ਸਾਰੇ ਮੰਤਰੀ ਮੌਜੂਦ ਰਹਿਣਗੇ। ਫ਼ਿਲਹਾਲ ਮੀਟਿੰਗ ਦੇ ਏਜੰਡੇ ਬਾਰੇ ਕੋਈ ਜਾਣਕਾਰੀ ਤਾਂ ਸਾਹਮਣੇ ਨਹੀਂ ਆਈ, ਪਰ ਕਿਹਾ ਜਾ ਰਿਹਾ ਹੈ ਕਿ ਮੀਟਿੰਗ ਵਿਚ ਕਈ ਮਹੱਤਵਪੂਰਨ ਫ਼ੈਸਲੇ ਲਏ ਜਾ ਸਕਦੇ ਹਨ।