ਨਵੀਂ ਦਿੱਲੀ – ਦਿੱਲੀ ਪੁਲਸ ਨੇ ਅੱਤਵਾਦੀ ਹਮਲੇ ਦੇ ਖਦਸ਼ੇ ਨੂੰ ਦੇਖਦੇ ਹੋਏ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈ. ਜੀ. ਆਈ.) ਹਵਾਈ ਅੱਡਾ ਸਬ-ਡਿਵੀਜ਼ਨ ਵਿਚ ਡਰੋਨ, ਪੈਰਾਗਲਾਈਡਰ, ਹੈਂਗ-ਗਲਾਈਡਰ ਅਤੇ ਹੋਰ ਮਾਨਵ ਰਹਿਤ ਹਵਾਈ ਪ੍ਰਣਾਲੀਆਂ (ਯੂ. ਏ. ਐੱਸ.) ਦੇ ਸੰਚਾਲਨ ’ਤੇ 60 ਦਿਨਾਂ ਲਈ ਪਾਬੰਦੀ ਲਗਾ ਦਿੱਤੀ ਹੈ। ਸਹਾਇਕ ਪੁਲਸ ਕਮਿਸ਼ਨਰ (ਪਾਲਮ ਸਬ-ਡਿਵੀਜ਼ਨ, ਆਈ. ਜੀ. ਆਈ. ਹਵਾਈ ਅੱਡਾ) ਪ੍ਰਦੀਪ ਕੁਮਾਰ ਮੀਣਾ ਵੱਲੋਂ ਜਾਰੀ ਪਾਬੰਦੀ ਦੇ ਹੁਕਮ 18 ਨਵੰਬਰ ਤੋਂ ਲਾਗੂ ਹੋ ਗਏ ਹਨ ਅਤੇ 16 ਜਨਵਰੀ, 2027 ਤੱਕ ਪ੍ਰਭਾਵੀ ਰਹਿਣਗੇ।
ਹੁਕਮਾਂ ਅਨੁਸਾਰ, ਭਰੋਸੇਯੋਗ ਸੂਚਨਾਵਾਂ ’ਤੇ ਆਧਾਰਿਤ ਲਗਾਤਾਰ ਮਿਲ ਰਹੀਆਂ ਰਿਪੋਰਟਾਂ ਤੋਂ ਸੰਕੇਤ ਮਿਲਦਾ ਹੈ ਕਿ ਅੱਤਵਾਦੀ ਮਾਨਵ ਰਹਿਤ ਹਵਾਈ ਪ੍ਰਣਾਲੀ (ਡਰੋਨ) ਰਾਹੀਂ ਹਮਲੇ ਕਰ ਸਕਦੇ ਹਨ। ਹੁਕਮ ਵਿਚ ਕਿਹਾ ਗਿਆ ਹੈ ਕਿ ਆਮ ਜਨਤਾ ਵੱਲੋਂ ਡਰੋਨ, ਪੈਰਾਗਲਾਈਡਰ, ਐਰੋ-ਮਾਡਲ ਆਦਿ ਮਾਨਵ ਰਹਿਤ ਹਵਾਈ ਪ੍ਰਣਾਲੀਆਂ ਦੀ ਵਰਤੋਂ ’ਤੇ ਪਾਬੰਦੀ ਹੈ, ਕਿਉਂਕਿ ਇਹ ਹਵਾਬਾਜ਼ੀ ਸੁਰੱਖਿਆ ਲਈ ਬੇਹੱਦ ਖ਼ਤਰਨਾਕ ਹੋ ਸਕਦਾ ਹੈ ਅਤੇ ਇਸ ਨਾਲ ਅੱਤਵਾਦੀ ਹਵਾਈ ਹਮਲੇ ਦਾ ਗੰਭੀਰ ਸੁਰੱਖਿਆ ਖ਼ਤਰਾ ਪੈਦਾ ਹੁੰਦਾ ਹੈ। ਹੁਕਮ ਵਿਚ ਕਿਹਾ ਗਿਆ ਕਿ ਸਰਕਾਰੀ ਅਤੇ ਜਨਤਕ ਜਾਇਦਾਦ ਦੇ ਨਾਲ-ਨਾਲ ਮਨੁੱਖੀ ਜਾਨਾਂ ਦੀ ਸੁਰੱਖਿਆ ਗੰਭੀਰ ਚਿੰਤਾ ਦਾ ਵਿਸ਼ਾ ਹੈ, ਜਿਸ ਕਾਰਨ ਅਜਿਹੇ ਉਪਕਰਨਾਂ ਦੇ ਸੰਚਾਲਨ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ਦੀ ਲੋੜ ਹੈ।















