ਸ਼੍ਰੀਨਗਰ- ਸਟੇਟ ਜਾਂਚ ਏਜੰਸੀ (ਐੱਸ.ਆਈ.ਏ.) ਨੇ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ‘ਚ ਅੱਤਵਾਦ ਦੇ ਵਿੱਤ ਪੋਸ਼ਣ ਨਾਲ ਜੁੜੇ ਮਾਮਲੇ ‘ਚ ਕਈ ਥਾਂਵਾਂ ‘ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਐੱਸ.ਆਈ.ਏ. ਦੇ ਅਧਿਕਾਰੀਆਂ ਨੇ ਸ਼੍ਰੀਨਗਰ ਦੇ ਪਰਿਮਪੁਰਾ, ਜਵਾਹਰ ਨਗਰ, ਨਾਟੀਪੁਰ, ਚਨਾਪੁਰਾ, ਬੁਲਬੁਲ ਬਾਗ਼ ਅਤੇ ਕਮਰਵਾਰੀ ਇਲਾਕਿਆਂ ‘ਚ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਛਾਪੇ ਅੱਤਵਾਦ ਦੇ ਵਿੱਤ ਪੋਸ਼ਣ ਨਾਲ ਜੁੜੇ ਮਾਮਲੇ ਦੀ ਜਾਂਚ ਦੇ ਸਿਲਸਿਲੇ ‘ਚ ਮਾਰੇ ਗਏ।















