ਆਂਗਣਵਾੜੀ ਵਰਕਰਾਂ ਵਲੋਂ ਪੰਜਾਬ ਭਰ ਵਿਚ ਪ੍ਰਦਰਸ਼ਨ

ਚੰਡੀਗੜ – ਆਂਗਣਵਾੜੀ ਵਰਕਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿਚ ਪ੍ਰਦਰਸ਼ਨ ਕੀਤਾ ਗਿਆ। ਆਂਗਣਵਾੜੀ ਵਰਕਰਾਂ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੋਂ ਇਲਾਵਾ ਦੀਨਾਨਗਰ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੇ ਘਰ ਦੇ ਬਾਹਰ ਧਰਨਾ ਲਾਇਆ।ਇਸ ਤੋਂ ਇਲਾਵਾ ਆਂਗਣਵਾਡ਼ੀ ਵਰਕਰਾਂ ਨੇ ਆਪਣੇ ਖੂਨ ਨਾਲ ਮੁੱਖ ਮੰਤਰੀ ਨੂੰ ਮੰਗ ਪੱਤਰ ਵੀ ਲਿਖਿਆ।