ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਅਮਾਨਤੁੱਲਾ ਨੂੰ ਪਾਰਟੀ ਤੋਂ ਬਰਖਾਸਤ ਕਰ ਦਿੱਤਾ ਹੈ| ਅੱਜ ਇਥੇ ਪੀ.ਏ.ਸੀ ਦੀ ਬੈਠਕ ਵਿਚ ਇਹ ਫੈਸਲਾ ਲਿਆ ਗਿਆ| ਇਸ ਦੌਰਾਨ ਪਾਰਟੀ ਨੇ ਕੁਮਾਰ ਵਿਸ਼ਵਾਸ ਨੂੰ ਰਾਜਸਥਾਨ ਦਾ ਇੰਚਾਰਜ ਨਿਯੁਕਤ ਕੀਤਾ ਹੈ|
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੁਮਾਰ ਵਿਸ਼ਵਾਸ ਨੇ ਕੱਲ੍ਹ ਬਾਗੀ ਰੁਖ ਅਖਤਿਆਰ ਕੀਤੇ ਸਨ, ਜਿਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਸਮੇਤ ਪਾਰਟੀ ਸੀਨੀਅਰ ਆਗੂ ਉਨ੍ਹਾਂ ਨੂੰ ਮੰਨਾਉਣ ਵਿਚ ਜੁਟ ਗਏ ਸਨ|















