ਚੰਡੀਗੜ੍ਹ : ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਗਠਜੋੜ ਨੇ ਅੱਜ ਆਪਣੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ| ਜਰਨੈਲ ਸਿੰਘ ਨੰਗਲ ਨੂੰ ਫਗਵਾੜਾ ਅਤੇ ਵਿਪਨ ਸੂਦ ਕਾਕਾ ਨੂੰ ਲੁਧਿਆਣਾ ਕੇਂਦਰੀ ਤੋਂ ਉਮੀਦਵਾਰ ਐਲਾਨਿਆ ਹੈ| ਇਸ ਸਬੰਧੀ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਅਤੇ ਲੋਕ ਇਨਸਾਫ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਫਗਵਾੜਾ ਤੋਂ ਉਮੀਦਵਾਰ ਝਾੜੂ ਦੇ ਚੋਣ ਨਿਸ਼ਾਨ, ਜਦੋਂ ਕਿ ਵਿਪਨ ਸੂਦ ਲੋਕ ਇਨਸਾਫ ਪਾਰਟੀ ਦੇ ਚੋਣ ਨਿਸ਼ਾਨ ਹੇਠ ਚੋਣ ਲੜਣਗੇ|















