ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ

ਚੰਡੀਗੜ੍ਹ : ਆਮ ਆਦਮੀ ਪਰਾਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 31 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿਚ ਪਾਰਟੀ ਹਾਈਕਮਾਂਡ ਨਾਲ ਹੋਈ ਮੀਟਿੰਗ ਤੋਂ ਬਾਅਦ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਹੁਣ ਤਕ 71 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਸੂਚੀ ਵਿਚ ਨਵੇਂ ਚਿਹਰਿਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਮੌਜੂਦਾ ਖੇਤੀਬਾੜੀ ਮੰਤਰੀ ਅਤੇ ਲੰਬੀ ਹਲਕੇ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਟਿਕਟ ਨਾ ਦਿੰਦਿਆਂ ਉਨ੍ਹਾਂ ਦੇ ਹਲਕੇ ਵਿਚ ਰਣਧੀਰ ਸਿੰਘ ਖੁੱਡੀਆਂ ਨੂੰ ਟਿਕਟ ਦਿੱਤੀ ਹੈ। ਰਣਧੀਰ ਖੁੱਡੀਆਂ ਗੁਰਮੀਤ ਸਿੰਘ ਖੁੱਡੀਆਂ ਦੇ ਹੀ ਪਰਿਵਾਰ ਦੇ ਮੈਂਬਰ ਹਨ। ਇਸ ਸੂਚੀ ਵਿਚ ਦੋ ਸੰਸਦ ਮੈਂਬਰਾਂ ਅਤੇ ਚਾਰ ਮਹਿਲਾ ਉਮੀਦਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਫਗਵਾੜਾ ਤੋਂ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਤੋਂ ਚੋਣ ਲੜਨਗੇ।