ਮੈਲਬੌਰਨ : ਪ੍ਰਧਾਨ ਮੰਤਰੀ ਅਹੁਦੇ ਲਈ ਅੱਜ ਆਸਟ੍ਰੇਲੀਆ ਵਿਚ ਮਤਦਾਨ ਹੋਇਆ। ਲਗਪਗ ਡੇਢ ਕਰੋੜ ਵੋਟਰਾਂ ਨੇ ਪਾਰਲੀਮੈਂਟ ਦੀਆਂ 150 ਅਤੇ ਸੈਨੇਟ ਦੀਆਂ 76 ਸੀਟਾਂ ਲਈ ਵੋਟਾਂ ਪਾਈਆਂ। ਇਹਨਾਂ ਚੋਣਾਂ ਵਿਚ ਮੁੱਖ ਮੁਕਾਬਲਾ ਲੇਬਰ ਪਾਰਟੀ ਤੇ ਲਿਬਰਲ ਨੈਸ਼ਨਲ ਗਠਜੋੜ ਵਿਚਾਲੇ ਹੈ। ਬੇਸ਼ੱਕ ਦੋਵੇਂ ਪਾਰਟੀਆਂ ਇਹ ਚੋਣਾਂ ਜਿੱਤਣ ਦਾ ਦਾਅਵਾ ਕਰ ਰਹੀਆਂ ਹਨ, ਪਰ ਇਸ ਦਾ ਖੁਲਾਸਾ ਵੋਟਾਂ ਦੀ ਗਿਣਤੀ ਤੋਂ ਬਾਅਦ ਹੀ ਹੋਵੇਗਾ।
ਇਸ ਦੌਰਾਨ ਇਹਨਾਂ ਚੋਣਾਂ ਪ੍ਰਤੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਕਈ ਚੋਣ ਕੇਂਦਰਾਂ ਦੇ ਬਾਹਰ ਵੋਟਰਾਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਸਨ। ਇਸ ਦੌਰਾਨ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਅਤੇ ਉਹਨਾਂ ਦੀ ਪਤਨੀ ਨੇ ਸਿਡਨੀ ਦੇ ਪੋਲਿੰਗ ਬੂਥ ‘ਤੇ ਜਾ ਕੇ ਵੋਟ ਪਾਈ।















