ਆਸਾਮ ‘ਚ ਹੜ੍ਹ ਕਾਰਨ 4 ਲੱਖ ਤੋਂ ਵੱਧ ਲੋਕ ਹੋਏ ਪ੍ਰਭਾਵਿਤ

ਗੁਹਾਟੀ : ਪੂਰਬੀ ਸੂਬੇ ਆਸਾਮ ਵਿਚ ਆਏ ਭਿਆਨਕ ਹੜ੍ਹ ਕਾਰਨ ਲਗਪਗ 13 ਜ਼ਿਲ੍ਹੇ ਪ੍ਰਭਾਵਿਤ ਹੋਏ ਹਨ, ਜਿਸ ਨਾਲ ਚਾਰ ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ| ਇਸ ਦੌਰਾਨ ਮੌਸਮ ਵਿਭਾਗ ਨੇ ਇਥੇ ਹੋਰ ਬਾਰਿਸ ਦਾ ਖਦਸ਼ਾ ਪ੍ਰਗਟਾਇਆ ਹੈ|
ਦੱਸਣਯੋਗ ਹੈ ਕਿ ਆਸਾਮ ਵਿਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਬਾਰਿਸ਼ ਨੇ ਸੂਬੇ ਵਿਚ ਭਾਰੀ ਤਬਾਹੀ ਮਚਾਈ ਹੈ| ਇਸ ਦੌਰਾਨ ਕਈ ਲੋਕਾਂ ਦਾ ਘਰ-ਬਾਰ ਪਾਣੀ ਵਿਚ ਡੁੱਬ ਗਿਆ ਹੈ|