ਇਮਰਾਨ ਖ਼ਾਨ ਦੀ ਪਾਰਟੀ ਨੇ ਸਭ ਤੋਂ ਵੱਧ 53 ਔਰਤਾਂ ਨੂੰ ਦਿੱਤੀਆਂ ਟਿਕਟਾਂ

ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨੇ ਆਉਣ ਵਾਲੀਆਂ ਚੋਣਾਂ ’ਚ ਔਰਤਾਂ ਨੂੰ 53 ਟਿਕਟਾਂ ਦਿੱਤੀਆਂ ਹਨ, ਜੋ ਹੋਰ ਪਾਰਟੀਆਂ ਦੇ ਮੁਕਾਬਲੇ ਸਭ ਤੋਂ ਵੱਧ ਹਨ | ਪਾਕਿਸਤਾਨ ਵਿਚ 8 ਫਰਵਰੀ ਤੋਂ ਸੰਸਦੀ ਚੋਣਾਂ ਹੋ ਰਹੀਆਂ ਹਨ। ਤਹਿਰੀਕ-ਏ-ਇਨਸਾਫ਼ ਵੱਲੋਂ ਔਰਤਾਂ ਨੂੰ ਜੋ ਟਿਕਟਾਂ ਵੰਡੀਆਂ ਗਈਆਂ ਹਨ, ਉਨ੍ਹਾਂ ਵਿਚੋਂ 28 ਔਰਤਾਂ ਨੈਸ਼ਨਲ ਅਸੈਂਬਲੀ ਹਲਕੇ ਤੋਂ ਚੋਣ ਲੜ ਰਹੀਆਂ ਹਨ ਜਦਕਿ ਸੂਬਾਈ ਸੀਟਾਂ ’ਤੇ 25 ਮਹਿਲਾ ਉਮੀਦਵਾਰਾਂ ਨੂੰ ਥਾਂ ਮਿਲੀ ਹੈ।
ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਪਾਰਟੀ ਉਮੀਦਵਾਰ ਵੱਖ-ਵੱਖ ਚੋਣ ਨਿਸ਼ਾਨਾਂ ਨਾਲ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।