ਈ.ਡੀ. ਨੇ ਚਿਦਾਂਬਰਮ ਤੇ ਕਾਰਤੀ ਦੀ ਪੇਸ਼ਗੀ ਜ਼ਮਾਨਤ ਨੂੰ ਦਿੱਤੀ ਚੁਣੌਤੀ

ਨਵੀਂ ਦਿੱਲੀ – ਈ. ਡੀ. ਨੇ ਏਅਰਸੈੱਲ-ਮੈਕਸਿਸ ਮਾਮਲੇ ਵਿਚ ਸਾਬਕਾ ਕੇਂਦਰੀ ਮੰਤਰੀ ਪੀ. ਚਿਦਾਂਬਰਮ ਅਤੇ ਉਨ੍ਹਾਂ ਦੇ ਬੇਟੇ ਕਾਰਤੀ ਨੂੰ ਮਿਲੀ ਪੇਸ਼ਗੀ ਜ਼ਮਾਨਤ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ ਵੀਰਵਾਰ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਈ. ਡੀ. ਦੀ ਅਰਜ਼ੀ ’ਤੇ ਸ਼ੁੱਕਰਵਾਰ ਸੁਣਵਾਈ ਹੋਣ ਦੀ ਸੰਭਾਵਨਾ ਹੈ। ਈ. ਡੀ. ਨੇ ਵਿਸ਼ੇਸ਼ ਅਦਾਲਤ ਦੇ 5 ਸਤੰਬਰ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿਚ 74 ਸਾਲਾ ਚਿਦਾਂਬਰਮ ਅਤੇ ਉਨ੍ਹਾਂ ਦੇ ਬੇਟੇ ਨੂੰ ਪੇਸ਼ਗੀ ਜ਼ਮਾਨਤ ਪ੍ਰਦਾਨ ਕੀਤੀ ਗਈ ਸੀ।