ਚੰਡੀਗੜ : ਬੀਤੇ ਦਿਨੀਂ ਹੋਈ ਬਾਰਿਸ਼ ਤੋਂ ਬਾਅਦ ਉਤਰੀ ਭਾਰਤ ਵਿਚ ਸੀਤ ਲਹਿਰ ਦਾ ਪ੍ਰਕੋਪ ਜਾਰੀ ਹੈ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਜੰਮੂ ਕਸ਼ਮੀਰ ਵਿਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਇਸ ਤੋਂ ਇਲਾਵਾ ਇਨ•ਾਂ ਸੂਬਿਆਂ ਵਿਚ ਪੈ ਰਹੀ ਸੰਘਣੀ ਧੁੰਦ ਕਾਰਨ ਵੀ ਜਨਜੀਵਨ ਪ੍ਰਭਾਵਿਤ ਹੋਇਆ ਹੈ। ਇਸ ਦੌਰਾਨ ਅੱਜ ਚੰਡੀਗੜ• ਦਾ ਘੱਟੋ ਘੱਟ ਤਾਪਮਾਨ 6 ਅਤੇ ਵੱਧ ਤੋਂ ਵੱਧ 18 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਦਿੱਲੀ ਵਿਚ ਘੱਟੋ ਘੱਟ ਤਾਪਮਾਨ 7 ਅਤੇ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਸ ਤੋਂ ਇਲਾਵਾ ਅੰਮ੍ਰਿਤਸਰ ਦਾ ਘੱਟੋ ਘੱਟ ਤਾਪਮਾਨ 4 ਡਿਗਰੀ ਸੈਲਸੀਅਸ, ਜਲੰਧਰ ਦਾ ਘੱਟੋ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਇਸੇ ਤਰ•ਾਂ ਠੰਢਕ ਬਣੇ ਰਹੇਗੀ।















