ਉਮਰ ਅਬਦੁੱਲਾ ਨੇ ਨਹਿਰੂ ਮਾਰਕੀਟ ‘ਚ ਲੱਗੀ ਅੱਗ, CM ਉਮਰ ਅਬਦੁੱਲਾ ਨੇ ਜਤਾਇਆ ਦੁੱਖ

ਜੰਮੂ – ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਜੰਮੂ ‘ਚ ਵਿਕਰਮ ਚੌਕ ਨੇੜੇ ਨਹਿਰੂ ਮਾਰਕੀਟ ‘ਚ ਲੱਗੀ ਭਿਆਨਕ ਅੱਗ ‘ਤੇ ਦੁੱਖ ਜਤਾਇਆ ਹੈ ਅਤੇ ਪ੍ਰਭਾਵਿਤ ਲੋਕਾਂ ਪ੍ਰਤੀ ਆਪਣੀ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਇਕ ਅਧਿਕਾਰਤ ਬਿਆਨ ‘ਚ ਉਮਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਪ੍ਰਸ਼ਾਸਨ ਨੂੰ ਨੁਕਸਾਨ ਦਾ ਪੂਰਾ ਮੁਲਾਂਕਣ ਕਰਨ ਅਤੇ ਪ੍ਰਭਾਵਿਤ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਢੁਕਵੇਂ ਕਦਮ ਚੁੱਕਣ ਦੇ ਵੀ ਨਿਰਦੇਸ਼ ਦਿੱਤੇ। ਜ਼ਿਕਰਯੋਗ ਹੈ ਕਿ ਕੱਲ੍ਹ ਸ਼ਾਮ ਵਿਕਰਮ ਚੌਕ ਨੇੜੇ ਇਕ ਗੋਦਾਮ ‘ਚ ਭਿਆਨਕ ਅੱਗ ਲੱਗ ਗਈ ਸੀ, ਜੋ ਕਿ ਨੇੜਲੀਆਂ ਕਈ ਇਮਾਰਤਾਂ ਅਤੇ ਵਪਾਰਕ ਅਦਾਰਿਆਂ ‘ਚ ਫੈਲ ਗਈ ਸੀ।