ਦੇਹਰਾਦੂਨ : ਉੱਤਰਾਖੰਡ ਵਿੱਚ ਭਾਰੀ ਮੀਂਹ ਕਾਰਨ ਮ੍ਰਿਤਕਾਂ ਦੀ ਗਿਣਤੀ ਵੱਧ ਕੇ 38 ਹੋ ਗਈ ਹੈ। ਜ਼ਿਆਦਾਤਰ ਮੌਤਾਂ ਢਿਗਾਂ ਡਿੱਗਣ ਕਾਰਨ ਹੋਈਆਂ। ਬਚਾਊ ਟੀਮ ਨੇ ਐਤਵਾਰ ਨੂੰ 5 ਹੋਰ ਲਾਸ਼ਾਂ ਬਰਾਮਦ ਕੀਤੀਆਂ। ਇਸ ਤੋਂ ਇਲਾਵਾ ਸੂਬੇ ਦੀਆਂ ਜ਼ਿਆਦਾਤਰ ਨਦੀਆਂ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ।
ਢਿੱਗਾਂ ਡਿੱਗਣ ਕਾਰਨ ਕਈ ਰਸਤਿਆਂ ‘ਤੇ ਆਵਾਜਾਈ ਵਿੱਚ ਵਿਘਨ ਪਿਆ ਹੈ। ਉੱਤਰਾਖੰਡ ਦੇ ਜ਼ਿਲ੍ਹਾ, ਚਮੋਲੀ, ਪਿਥੌਰਾਗੜ ਤੇ ਚੰਪਾਵਤ ਵਿੱਚ ਸਥਿਤੀ ਜ਼ਿਆਦਾ ਖ਼ਰਾਬ ਹੋਈ ਹੈ।
ਇਸ ਦੇ ਨਾਲ ਹੀ ਹੇਮਕੁੰਟ ਸਾਹਿਬ ਦੀ ਯਾਤਰਾ ਮੀਂਹ ਕਾਰਨ ਪ੍ਰਭਾਵਿਤ ਨਹੀਂ ਹੋਈ ਹੈ। ਯਾਤਰਾ ਦੇ ਸਾਰੇ ਰਸਤੇ ਠੀਕ ਹਨ ਅਤੇ ਸ਼ਰਧਾਲੂ ਲਗਾਤਾਰ ਪਹੁੰਚ ਵੀ ਰਹੇ ਹਨ। ਪਰ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਕਾਰਨ ਸ਼ਰਧਾਲੂਆਂ ਦੀ ਗਿਣਤੀ ਘੱਟ ਜ਼ਰੂਰ ਹੋਈ ਹੈ।















