ਉੱਨਾਵ—ਉੱਨਾਵ ਜ਼ਿਲੇ ‘ਚ ਸਥਿਤ ਇਕ ਫੈਕਟਰੀ ‘ਚ ਗੈਸ ਲੀਕ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਬਾਕੀ ਦੋ ਲੋਕਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਰਿਪੋਰਟ ਮੁਤਾਬਕ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ।
ਐਮਰਜੈਂਸੀ ਮੈਡੀਕਲ ਅਫਸਰ ਅਮਿਤ ਕੁਮਾਰ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਦੋ ਲੋਕਾਂ ਨੂੰ ਸੱਟਾਂ ਵੀ ਲੱਗੀਆਂ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਦੇ ਬਾਅਦ ਹਸਪਤਾਲ ‘ਚ ਮ੍ਰਿਤਕਾਂ ਅਤੇ ਜ਼ਖਮੀਆਂ ਦੇ ਪਰਿਵਾਰਕ ਮੈਂਬਰ ਇੱਕਠਾ ਹੋਏ ਹਨ।















