ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੂਰੀ ਤਰ੍ਹਾਂ ਐਕਸ਼ਨ ਮੋਡ ‘ਚ ਹਨ। ਮੁੱਖ ਮੰਤਰੀ ਮਾਨ ਨੇ ਅੱਜ ਲੁਧਿਆਣਾ ਵਿਖੇ ਸਵੇਰੇ 11 ਵਜੇ ਪੁਲਸ ਵਿਭਾਗ ਦੀ ਅਹਿਮ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ‘ਚ ਸਾਰੇ ਜ਼ਿਲ੍ਹਿਆਂ ਦੇ ਐੱਸ. ਐੱਸ. ਪੀ. ਅਤੇ ਪੁਲਸ ਕਮਿਸ਼ਨਰ ਸ਼ਾਮਲ ਹੋਣਗੇ।
ਇਸ ਤੋਂ ਇਲਾਵਾ ਸਾਰੇ ਆਈ. ਜੀ. ਅਤੇ ਡੀ. ਜੀ. ਰੈਂਕ ਦੇ ਅਧਿਕਾਰੀ ਵੀ ਮੀਟਿੰਗ ਦੌਰਾਨ ਮੌਜੂਦ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ‘ਚ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ ਅਤੇ ਮੁੱਖ ਮੰਤਰੀ ਪੁਲਸ ਅਫ਼ਸਰਾਂ ਤੋਂ ਅਹਿਮ ਜਾਣਕਾਰੀ ਹਾਸਲ ਕਰਨਗੇ।















