ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਆਗੂ ਐਚ.ਐਸ ਫੂਲਕਾ ਨੇ ਪਾਰਟੀ ਦੇ ਪੰਜਾਬ ਆਗੂਆਂ ਨੂੰ ਨਸੀਹਤ ਦਿੱਤੀ ਹੈ ਕਿ ਉਹ ਖੁਦਮੁਖਤਿਆਰੀ ਦੀ ਮੰਗ ਕਰਨ, ਨਾ ਕਿ ਅਲੱਗ ਪਾਰਟੀ ਬਣਾਉਣ ਦੀ| ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਆਪ ਨੂੰ ਕੌਮੀ ਪਾਰਟੀ ਨਾਲ ਮਿਲ ਕੇ ਇੱਕ ਖੇਤਰੀ ਪਾਰਟੀ ਦੇ ਰੂਪ ਵਿਚ ਕੰਮ ਕਰਨਾ ਚਾਹੀਦਾ ਹੈ|
ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਵਲੋਂ ਬਿਕਰਮ ਮਜੀਠੀਆ ਕੋਲੋਂ ਮੰਗੀ ਮੁਆਫੀ ਤੋਂ ਬਾਅਦ ਪਾਰਟੀ ਵਿਚ ਪੈਦਾ ਹੋਏ ਹਾਲਾਤ ਉਤੇ ਟਵੀਟ ਕਰਦਿਆਂ ਇਹ ਗੱਲ ਆਖੀ|















