ਐੱਸ. ਆਈ. ਟੀ ਅੱਗੇ ਅੱਜ ਫਿਰ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ

ਪਟਿਆਲਾ : ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਨਸ਼ਾ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ) ਅੱਗੇ 11:30 ਵਜੇ ਪੇਸ਼ ਹੋਣਗੇ। ਐੱਸ. ਆਈ. ਟੀ. ਨੇ ਉਨ੍ਹਾਂ ਨੂੰ 30 ਦਸੰਬਰ ਨੂੰ ਸਵੇਰੇ 11.00 ਵਜੇ ਤਲਬ ਕੀਤਾ ਸੀ। ਇਸ ਤੋਂ ਪਹਿਲਾਂ ਵੀ ਐੱਸ. ਆਈ. ਟੀ. ਮਜੀਠੀਆ ਨੂੰ ਦੋ ਵਾਰ ਤਲਬ ਕਰ ਚੁੱਕੀ ਹੈ, ਜਿਸ ਵਿਚੋਂ ਉਹ ਇਕ ਵਾਰ ਜਾਂਚ ਵਿਚ ਸ਼ਾਮਲ ਹੋਏ ਸਨ। ਸਿੱਟ ਨੇ ਉਨ੍ਹਾਂ ਨੂੰ ਲੰਘੀ 27 ਦਸੰਬਰ ਨੂੰ ਤਲਬ ਕੀਤਾ ਸੀ ਪਰ ਉਹ ਇਸ ਤਾਰੀਖ ਨੂੰ ਸਿੱਟ ਅੱਗੇ ਪੇਸ਼ ਨਹੀਂ ਹੋਏ ਸਨ। ਜਿਸ ਤੋਂ ਬਾਅਦ ਐੱਸ. ਆਈ. ਟੀ. ਨੇ ਅੱਜ 30 ਦਸੰਬਰ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਆਖਿਆ ਸੀ।