ਔਰਤਾਂ ਲਈ ਫ਼ਾਇਦੇਮੰਦ ਚੀਜ਼ਾਂ

thudi-sahat-300x150ਅੱਜ-ਕੱਲ੍ਹ ਦੀ ਜ਼ਿੰਦਗੀ ‘ਚ ਔਰਤਾਂ ਘਰ ਦੇ ਨਾਲ-ਨਾਲ ਬਾਹਰ ਦਾ ਕੰਮ ਵੀ ਸੰਭਾਲ ਰਹੀਆਂ ਹਨ। ਅਜਿਹੇ ‘ਚ ਉਨ੍ਹਾਂ ਨੂੰ ਆਪਣੇ ਭੋਜਨ ‘ਤੇ ਖ਼ਾਸ ਧਿਆਨ ਦੇਣ ਦੀ ਜ਼ਰੂਰਤ ਹੈ ਕਿਉਂਕਿ ਜੇਕਰ ਤੁਹਾਡੇ ਖਾਣ-ਪੀਣ ‘ਚ ਕਮੀ ਹੋਈ ਤਾਂ ਤੁਸੀਂ ਕਈ ਤਰ੍ਹਾਂ ਦੀਆਂ ਬੀਮਾਰੀਆਂ ਦਾ ਸ਼ਿਕਾਰ ਹੋ ਸਕਦੇ ਹੋ। ਇਸ ਲਈ ਔਰਤਾਂ ਨੂੰ ਆਪਣੀਆਂ ਖਾਣ-ਪੀਣ ਦੀਆਂ ਆਦਤਾਂ ਸੰਬੰਧੀ ਹੇਠ ਲਿਖੀਆਂ ਗੱਲਾਂ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ:
ਔਰਤਾਂ ਨੂੰ ਆਪਣੇ ਖਾਣ ‘ਤੇ ਖ਼ਾਸ ਧਿਆਨ ਦੇਣਾ ਚਾਹੀਦਾ ਹੈ। ਔਰਤਾਂ ਨੂੰ ਰੋਜ਼ਾਨਾ ਇੱਕ ਗਿਲਾਸ ਮਿਲੀਗ੍ਰਾਮ ਕੈਲਸ਼ੀਅਮ ਦੀ ਜ਼ਰੂਰਤ ਪੈਂਦੀ ਹੈ, ਇਸ ਲਈ ਉਨ੍ਹਾਂ ਨੂੰ ਆਪਣੇ ਭੋਜਨ ‘ਚ ਵੱਧ ਤੋਂ ਵੱਧ ਕੈਲਸ਼ੀਅਮ ਨੂੰ ਸ਼ਾਮਲ ਕਰਨਾ ਚਾਹੀਦਾ ਹੈ।
ਦਿਨ ਭਰ ਦਫ਼ਤਰ ‘ਚ ਕੰਮ ਕਰਨਾ ਅਤੇ ਉਸ ਤੋਂ ਬਾਅਦ ਘਰ ਜਾ ਕੇ ਵੀ ਘਰ ਦਾ ਕੰਮ ਕਰਨ ਨਾਲ ਔਰਤਾਂ ਬੁਰੀ ਤਰ੍ਹਾਂ ਥੱਕ ਜਾਂਦੀਆਂ ਹਨ। ਇਸ ਲਈ ਇਹ ਜ਼ਰੂਰੀ ਹੈ ਕਿ ਇਸ ਥਕਾਵਟ ਨੂੰ ਮਿਟਾਉਣ ਲਈ ਉਹ 7 ਤੋਂ 8 ਘੰਟਿਆਂ ਦੀ ਨੀਂਦ ਲੈਣ।
ਰੋਜ਼ਾਨਾ ਇੱਕ ਫ਼ਲ ਜ਼ਰੂਰ ਖਾਓ। ਫ਼ਲ ਸਿਹਤ ਲਈ ਕਾਫ਼ੀ ਲਾਭਦਾਇਕ ਹੁੰਦੇ ਹੁੰਦੇ ਹਨ। ਇਸ ਲਈ ਆਪਣੀ ਡਾਈਟ ‘ਚ ਫ਼ਲ ਜ਼ਰੂਰ ਸ਼ਾਮਲ ਕਰਨੇ ਚਾਹੀਦੇ ਹਨ।
ਸਮੇਂ-ਸਮੇਂ ‘ਤੇ ਬਲੱਡ ਸ਼ੂਗਰ ਟੈਸਟ ਜ਼ਰੂਰ ਕਰਾਓ। ਇਸ ਟੈਸਟ ਦੇ ਹਿਸਾਬ ਤੁਸੀਂ ਆਪਣੀਆਂ ਖਾਣ-ਪੀਣ ਦੀਆਂ ਆਦਤਾਂ ‘ਚ ਤਬਦੀਲੀ ਲਿਆ ਸਕਦੇ ਹੋ।