ਕਥਿਤ ਜਬਰ-ਜਨਾਹ ਮਾਮਲੇ ਵਿੱਚ ਐਸ.ਐਸ.ਪੀ.(ਦਿਹਾਤੀ) ਅੰਮ੍ਰਿਤਸਰ ਨੂੰ ਰਿਪੋਰਟ ਪੇਸ਼ ਕਰਨ ਦੇ ਹੁਕਮ

ਚੰਡੀਗੜ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੰਮ੍ਰਿਤਸਰ ਜ਼ਿਲ•ੇ ਦੀ ਨਾਬਾਲਿਗ ਦਲਿਤ ਲੜਕੀ ਨਾਲ ਹੋਏ ਕਥਿਤ ਜਬਰ-ਜਨਾਹ ਦੇ ਮਾਮਲੇ ਵਿੱਚ ਐਸ.ਐਸ.ਪੀ. (ਦਿਹਾਤੀ) ਅੰਮ੍ਰਿਤਸਰ ਨੂੰ ਮਾਮਲੇ ਦੀ ਪੜਤਾਲ ਕਰਨ ਉਪਰੰਤ 17 ਮਈ, 2017 ਨੂੰ ਨਿੱਜੀ ਪੱਧਰ ‘ਤੇ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਐਸ.ਸੀ. ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ•ੇ ਦੇ ਪਿੰੰਡ ਨਵਾਂ ਪਿੰੰਡ ਦੀ ਪੀੜਤ ਲੜਕੀ ਦੇ ਪਿਤਾ ਨੇ ਕਮਿਸ਼ਨ ਨੂੰ ਭੇਜੀ ਲਿਖਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਸ ਦੀ ਨਬਾਲਿਗ ਲੜਕੀ ਨੂੰ ਪਿੰਡ ਦੇ ਹੀ ਵਿਅਕਤੀਆਂ ਨੇ ਅਗਵਾ ਕੀਤਾ ਅਤੇ ਉਸ ਨਾਲ 10 ਦਿਨ ਤੱਕ ਕਥਿਤ ਬਲਾਤਕਾਰ ਕੀਤਾ ਗਿਆ। ਸ਼ਿਕਾਇਤ ਕਰਤਾ ਨੇ ਦੋਸ਼ ਲਗਾਇਆ ਹੈ ਕਿ ਪੁਲਿਸ ਵੱਲੋਂ ਬਣਦੀ ਕਾਰਵਾਈ ਨਾ ਕਰਕੇ ਉਲਟਾ ਲੜਕੀ ਦੀ ਕੁੱਟਮਾਰ ਕੀਤੀ ਗਈ ਜਿਸ ਕਾਰਨ ਲੜਕੀ ਹੁਣ ਤੱਕ ਹਸਪਤਾਲ ‘ਚ ਇਲਾਜ ਅਧੀਨ ਹੈ ਕਮਿਸਨ ਨੇ ਸ਼ਿਕਾਇਤ ਦੇ ਅਧਾਰ ‘ਤੇ ਪੰਜਾਬ ਰਾਜ ਅਨੁਸੁਚਿਤ ਜਾਤੀਆਂ ਕਮਿਸ਼ਨ ਐਕਟ 2004 ਦੀ ਧਾਰਾ 10 ਅਧੀਨ ਇਸ ਕੇਸ ਦੀ ਪੜਤਾਲ ਕਰਨ ਦਾ ਫੈਂਸਲਾ ਕੀਤਾ ਹੈ।