ਕਪਿਲ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, ਪਤਨੀ ਗਿਨੀ ਨੇ ਦਿੱਤਾ ਦੂਜੇ ਬੱਚੇ ਨੂੰ ਜਨਮ

ਅਭਿਨੇਤਾ ਅਤੇ ਕੌਮੇਡੀਅਨ ਕਪਿਲ ਸ਼ਰਮਾ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਪਤਨੀ ਗਿਨੀ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਹੈ। ਪਹਿਲੀ ਫਰਵਰੀ ਦੀ ਚੜ੍ਹਦੀ ਸਵੇਰ ਪਰਿਵਾਰ ਨੇ ਨੰਨ੍ਹੇ-ਮੁੰਨੇ ਦਾ ਸਵਾਗਤ ਕੀਤਾ।
ਕਪਿਲ ਸ਼ਰਮਾ ਨੇ ਟਵੀਟ ਕਰ ਕੇ ਦੱਸਿਆ ਕਿ ਬੱਚਾ ਅਤੇ ਗਿਨੀ ਸਿਹਤਮੰਦ ਹਨ ਅਤੇ ਉਨ੍ਹਾਂ ਨੇ ਸਭ ਨੂੰ ਧੰਨਵਾਦ ਕੀਤਾ। ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਹੀ ਕਪਿਲ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਸੀ ਗਿਨੀ ਜਲਦ ਹੀ ਦੂਜੀ ਵਾਰ ਮਾਂ ਬਣਨ ਵਾਲੀ ਹੈ ਅਤੇ ਉਹ ਆਪਣੇ ਪਰਿਵਾਰ ਨੂੰ ਸਮਾਂ ਦੇਣ ਲਈ ਕੁੱਝ ਸਮੇਂ ਲਈ ਦਾ ਕਪਿਲ ਸ਼ਰਮਾ ਸ਼ੋਅ ਨੂੰ ਬੰਦ ਕਰ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਉਹ ਦੂਜੇ ਬੱਚੇ ਦਾ ਸਵਾਗਤ ਕਰਨ ਲਈ ਆਪਣੇ ਘਰ ‘ਚ ਹੀ ਰਹਿਣਾ ਚਾਹੁੰਦੇ ਹਨ।
ਜ਼ਿਕਰਯੋਗ ਹੈ ਕਿ ਕਪਿਲ ਤੇ ਗਿਨੀ ਨੇ 2018 ‘ਚ ਵਿਆਹ ਕਰਵਾਇਆ ਅਤੇ 2019 ‘ਚ ਧੀ ਅਨਾਇਰਾ ਦਾ ਜਨਮ ਹੋਇਆ। ਕਪਿਲ ਆਪਣੀ ਨੰਨ੍ਹੀ ਪਰੀ ਦੀਆਂ ਪਿਆਰੀਆਂ ਤਸਵੀਰਾਂ ਆਪਣੇ ਫ਼ੈਨਜ਼ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ।