ਕਪਿਲ ਸ਼ਰਮਾ ਖ਼ਿਲਾਫ਼ ਅਮਰੀਕੀ ਅਦਾਲਤ ‘ਚ ਕੇਸ

ਕੌਮੇਡੀਅਨ-ਅਦਾਕਾਰ ਕਪਿਲ ਸ਼ਰਮਾ ਵਿਰੁੱਧ 2015 ‘ਚ ਆਪਣੇ ਉੱਤਰੀ ਅਮਰੀਕਾ ਦੌਰੇ ਦੌਰਾਨ ਇਕਰਾਰਨਾਮੇ ਦੀ ਉਲੰਘਣਾ ਕਰਨ ਲਈ ਕੇਸ ਦਾਇਰ ਕੀਤਾ ਗਿਆ ਹੈ॥ ਰਿਪੋਰਟ ਅਨੁਸਾਰ ਸਾਈਂ USA ਇੰਕ ਨਾਮ ਦੀ ਕੰਪਨੀ ਨੇ ਨਿਊ ਯੌਰਕ ਦੀ ਕੋਰਟ ‘ਚ ਕਪਿਲ ਖ਼ਿਲਾਫ਼ ਇੱਕ ਮੁਕੱਦਮਾ ਦਾਇਰ ਕੀਤਾ ਹੈ। ਕੰਪਨੀ ਦਾ ਦੋਸ਼ ਹੇ ਕਿ ਕਪਿਲ ਨੇ ਛੇ ਸ਼ੋਅਜ਼ ਕਰਨ ਦੀ ਆਪਣੀ ਵਚਨਬੱਧਤਾ ਨੂੰ ਪੂਰਾ ਨਹੀਂ ਕੀਤਾ ਸਗੋਂ ਪੰਜ ਸ਼ੋਅ ਹੀ ਕੀਤੇ। ਇਹ ਵੀ ਕਿਹਾ ਗਿਆ ਹੈ ਕਿ ਕਪਿਲ ਨੇ ਨੁਕਸਾਨ ਦੀ ਭਰਪਾਈ ਕਰਨ ਦਾ ਵਾਅਦਾ ਕੀਤਾ ਸੀ ਪਰ ਪੂਰਾ ਨਹੀਂ ਕੀਤਾ।