ਕਸ਼ਮੀਰ ‘ਚ ਤਾਜ਼ਾ ਝੜਪਾਂ ਦੌਰਾਨ ਇਕ ਪ੍ਰਦਰਸ਼ਨਕਾਰੀ ਦੀ ਮੌਤ

2ਸ੍ਰੀਨਗਰ  : ਕਸ਼ਮੀਰ ਵਿਚ ਅੱਜ ਹੋਈਆਂ ਝੜਪਾਂ ਵਿਚ ਇਕ ਹੋਰ ਪ੍ਰਦਰਸ਼ਨਕਾਰੀ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਲੁਸਾਰ ਇਹ ਝੜਪਾਂ ਸ਼ੋਪੀਆ ਜ਼ਿਲ੍ਹੇ ਵਿਚ ਵਾਪਰੀਆਂ। ਦੱਸਣਯੋਗ ਹੈ ਕਿ ਵਾਦੀ ਵਿਚ ਅੱਜ 64ਵੇਂ ਦਿਨ ਵੀ ਆਮ ਜਨਜੀਵਨ ਪ੍ਰਭਾਵਿਤ ਰਿਹਾ। ਸੁਰੱਖਿਆ ਬਲਾਂ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਖਦੇੜਣ ਲਈ ਪੈਲੇਟ ਗੰਨਾਂ ਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ। ਹੁਣ ਤੱਕ ਵਾਪਰੀਆਂ ਝੜਪਾਂ ਵਿਚ ਕਈ ਲੋਕ ਜ਼ਖ਼ਮੀ ਵੀ ਹੋ ਚੁੱਕੇ ਹਨ।
ਦੱਸਣਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਵਲੋਂ ਜੰਮੂ ਕਸ਼ਮੀਰ ਵਿਚ ਸ਼ਾਂਤੀ ਬਹਾਲੀ ਲਹੀ ਪਿਛਲੇ ਦਿਨੀਂ ਦੌਰਾ ਕੀਤਾ ਗਿਆ ਸੀ ਤੇ ਸੂਬੇ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਨਵੀਂ ਦਿੱਲੀ ਵਿਚ ਮੀਟਿੰਗ ਵੀ ਕੀਤੀ ਸੀ, ਪਰ ਇਸ ਦੇ ਬਾਵਜੂਦ ਵਾਦੀ ਵਿਚ ਸਥਿਤੀ ਤਣਾਅ ਵਾਲੀ ਬਣੀ ਹੋਈ ਹੈ।