ਚੰਡੀਗੜ : ਕਾਂਗਰਸ ਵਲੋਂ ਖਡੂਰ ਸਾਹਿਬ ਉਪ ਚੋਣ ਵਿਚ ਐਨ ਮੌਕੇ ‘ਤੇ ਪਿੱਛੇ ਹਟਣ ਦੇ ਫੈਸਲੇ ‘ਤੇ ਆਮ ਆਦਮੀ ਪਾਰਟੀ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਸੌਦੇਬਾਜ਼ੀ ਹੋਈ ਹੈ, ਜਿਸ ਕਾਰਨ ਮੰਗਲਵਾਰ ਸ਼ਾਮ ਤੱਕ ਖਡੂਰ ਸਾਹਿਬ ਉਪ ਚੋਣ ਲੜਣ ਦਾ ਦਾਅਵਾ ਕਰਨ ਵਾਲੀ ਕਾਂਗਰਸ ਬੁੱਧਵਾਰ ਸਵੇਰ ਨੂੰ ਯੂ-ਟਰਨ ਮਾਰ ਗਈ। ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਚੰਡੀਗੜ• ਵਿਚ ਪ੍ਰੈਸ ਕਾਨਫਰੰਸ ਦੌਰਾਨ ਖਡੂਰ ਸਾਹਿਬ ਉਪ ਚੋਣ ਨਾ ਲੜਣ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਾਂਗਰਸ ਦੇ ਫੈਸਲੇ ਨੂੰ ਬੇਹੱਦ ਸ਼ੱਕੀ ਦੱਸਦਿਆਂ ਕਿਹਾ ਕਿ ਐਤਵਾਰ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ਼ਕੀਲ ਅਹਿਮਦ ਨੇ ਕਿਹਾ ਸੀ ਕਿ ਕਾਂਗਰਸ ਖਡੂਰ ਸਾਹਿਬ ਉਪ ਚੋਣ ਲੜੇਗੀ ਅਤੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਕਾਂਗਰਸ ਦੇ ਉਮੀਦਵਾਰ ਹੋਣਗੇ। ਸ਼ਨੀਵਾਰ ਨੂੰ ਸਿੱਕੀ ਦਾ ਨਾਮ ਪਾਰਟੀ ਨੂੰ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਨੂੰ ਪ੍ਰਵਾਨਗੀ ਲਈ ਭੇਜ ਦਿੱਤਾ ਸੀ।
ਭਗਵੰਤ ਮਾਨ ਨੇ ਕਿਹਾ ਕਿ ਖੁਦ ਕੈਪਟਨ ਅਮਰਿੰਦਰ ਸਿੰਘ ਅਤੇ ਸੀਨੀਅਰ ਕਾਂਗਰਸੀ ਨੇਤਾ ਰਾਣਾ ਗੁਰਜੀਤ ਸਿੰਘ ਨੇ ਕੱਲ• ਮੰਗਲਵਾਰ ਨੂੰ ਕਿਹਾ ਸੀ ਕਿ ਨਾਮਜ਼ਦਗੀ ਦੇ ਅੰਤਿਮ ਦਿਨ ਸਿੱਕੀ ਨੂੰ ਬਤੌਰ ਕਾਂਗਰਸੀ ਉਮੀਦਵਾਰ ਨਾਮਜ਼ਦਗ ਪੱਤਰ ਦਾਖ਼ਲ ਕਰਨਗੇ। ਪਰ ਬੁੱਧਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਵਲੋਂ ਅਚਾਨਕ ਖਡੂਰ ਸਾਹਿਬ ਉਪ ਚੋਣ ਨਾ ਲੜਣ ਦੇ ਐਲਾਨ ਨਾਲ ‘ਮੋਤੀ ਮਹਿਲ’ ਦੀ ਬਿੱਲੀ ਥੈਲੇ ਤੋਂ ਬਾਹਰ ਆ ਗਈ ਹੈ। ਸੰਕੇਤ ਸਾਫ਼ ਹਨ ਕਿ ਕੈਪਟਨ ਅਮਰਿੰਦਰ ਸਿੰਘ ਨੇ ਰਾਤੋ-ਰਾਤ ਅਕਾਲੀਆਂ ਨਾਲ ਡੀਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੀ ਜਨਤਾ ਨੂੰ ਜਵਾਬ ਦੇਣਾ ਹੋਵੇਗਾ ਕਿ ਆਖਿਰ ਉਨ•ਾਂ ਦਾ ਅਤੇ ਕਾਂਗਰਸ ਦਾ ਸਟੈਂਡ ਕੀ ਹੈ? ਉਪ ਚੋਣ ਲੜਣ ਦੇ ਵੱਡੇ-ਵੱਡੇ ਦਾਅਵਿਆਂ ਦੇ ਨਾਲ ਜਨਤਾ ਨੂੰ ਇੰਨੇ ਦਿਨ ਸਬਜ਼ਬਾਗ ਕਿਉਂ ਦਿਖਾਉਂਦੇ ਰਹੇ?
ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਕਾਂਗਰਸ ਦੇ ਬਿਲਕੁਲ ਆਖਿਰੀ ਸਮੇਂ ‘ਤੇ ਖਡੂਰ ਸਾਹਿਬ ਉਪ ਚੋਣ ਲੜਣ ਤੋਂ ਦੌੜਣ ਨੇ ਲੋਕਾਂ ਦੇ ਉਸ ਸ਼ੱਕ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੂਰੀ ਤਰ•ਾਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮਿਲੇ ਹੋਏ ਹਨ। ਛੋਟੇਪੁਰ ਨੇ ਕਿਹਾ ਕਿ ਇਹ ਅਕਾਲੀ ਦਲ ਨੂੰ ਖੁੱਲ•ਾ ਖੇਡਣ ਲਈ ਕੈਪਟਨ ਅਮਰਿੰਦਰ ਸਿੰਘ ਦਾ ਆਪਣਾ ਫੈਸਲਾ ਹੈ, ਹਾਲਾਂਕਿ ਇਸ ਨਾਲ ਉਨ•ਾਂ ਦੀ ਹਾਈਕਮਾਂਡ ਅਤੇ ਪੰਜਾਬ ਦੀ ਕਾਂਗਰਸ ਨੁਮਾਇੰਦਗੀ ਕਾਫੀ ਮਾਯੂਸ ਲੰਗ ਰਹੀ ਹੈ। ਸੀਨੀਅਰ ਕਾਂਗਰਸੀ ਨੇਤਾ ਜਗਮੀਤ ਸਿੰਘ ਬਰਾੜ ਨੇ ਸੋਸ਼ਲ ਮੀਡੀਆ ‘ਤੇ ਕੈਪਟਨ ਅਮਰਿੰਦਰ ਸਿੰਘ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਉਪ ਚੋਣ ਤੋਂ ਦੌੜਣ ਕਾਰਨ ਕਾਂਗਰਸ ਪਾਰਟੀ ਨੂੰ ਭਾਰੀ ਸ਼ਰਮਿੰਦਗੀ ਸਹਿਣੀ ਪੈ ਰਹੀ ਹੈ।
ਉਧਰ, ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੋਈ ਪਹਿਲੀ ਵਾਰੀ ਅਕਾਲੀਆਂ ਦੇ ਹੱਥਾਂ ਵਿਚ ਨਹੀਂ ਖੇਡ ਰਹੇ। ਇਸ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਦੇ ਡਰੱਗਜ਼ ਤਸਕਰਾਂ ਦੇ ਨਾਲ ਸਬੰਧਾਂ ਨੂੰ ਲੈ ਕੇ ਜਦੋਂ ਸੀ.ਬੀ.ਆਈ ਜਾਂਚ ਦੀ ਮੰਗ ਉਠੀ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਹਾਈਕਮਾਨ ਦੇ ਉਲਟ ਜਾ ਕੇ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿਚ ਸਟੈਂਡ ਲਿਆ ਸੀ।















