ਕਾਂਗਰਸ ਨੂੰ ਝਟਕਾ, ਰੀਤਾ ਬਹੁਗੁਣਾ ਭਾਜਪਾ ਵਿਚ ਸ਼ਾਮਿਲ

2ਨਵੀਂ ਦਿੱਲੀ  :  ਕਾਂਗਰਸ ਨੂੰ ਅੱਜ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਰੀਤਾ ਬਹੁਗੁਣਾ ਜੋਸ਼ੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਈ। ਉਹਨਾਂ ਨੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਪਾਰਟੀ ਪ੍ਰਧਾਨ ਅਮਿਤ ਸ਼ਾਹ ਦੀ ਮੌਜੂਦਗੀ ਵਿਚ ਕੀਤਾ। ਜ਼ਿਕਰਯੋਗ ਹੈ ਕਿ ਰੀਤਾ ਬਹੁਗੁਣਾ 2007 ਤੋਂ 12 ਤੱਕ ਉਤਰ ਪ੍ਰਦੇਸ਼ ਕਾਂਗਰਸ ਪ੍ਰਧਾਨ ਵੀ ਰਹਿ ਚੁੱਕੀ ਹੈ।