ਕਾਂਗਰਸ ਪ੍ਰਧਾਨ ਖੜਗੇ ਨੂੰ ਰਾਸ਼ਟਰਪਤੀ ਮੁਰਮੂ ਵਲੋਂ ਆਯੋਜਿਤ ਰਾਤ ਦੇ ਭੋਜਨ ‘ਚ ਨਹੀਂ ਮਿਲਿਆ ਸੱਦਾ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਜੋ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਨ ਨੂੰ ਸ਼ਨੀਵਾਰ ਨੂੰ ਰਾਸ਼ਟਰਪਤੀ ਵਲੋਂ ਆਯੋਜਿਤ ਰਾਤ ਦੇ ਭੋਜਨ ਲਈ ਸੱਦਾ ਨਹੀਂ ਦਿੱਤਾ ਗਿਆ ਹੈ। ਖੜਗੇ ਦਫ਼ਤਰ ਦੇ ਸੂਤਰਾਂ ਨੇ ਦੱਸਿਆ,”ਉਨ੍ਹਾਂ ਨੂੰ ਹੁਣ ਤੱਕ (ਸ਼ੁੱਕਰਵਾਰ ਸਵੇਰੇ) ਰਾਸ਼ਟਰਪਤੀ ਵਲੋਂ ਆਯੋਜਿਤ ਰਾਤ ਦੇ ਭੋਜਨ ਲਈ ਸੱਦਾ ਨਹੀਂ ਦਿੱਤਾ ਗਿਆ ਹੈ।”
ਬੁੱਧਵਾਰ ਨੂੰ ਕਾਂਗਰਸ ਦੇ ਇਕ ਸੂਤਰ ਨੇ ਕਿਹਾ ਸੀ ਕਿ ਰਾਸ਼ਟਰਪਤੀ ਵਲੋਂ ਆਯੋਜਿਤ ਰਾਤ ਦੇ ਭੋਜਨ ਲਈ ਕਈ ਮੰਤਰੀਆਂ ਅਤੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਗਿਆ ਹੈ ਪਰ ਖੜਗੇ ਨੂੰ ਸੱਦਾ ਨਹੀਂ ਭੇਜਿਆ ਗਿਆ। ਉਨ੍ਹਾਂ ਇਹ ਵੀ ਕਿਹਾ ਸੀ ਕਿ ਰਾਤ ਦੇ ਭੋਜਨ ਲਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸੱਦਿਆ ਗਿਆ ਸੀ। ਜੀ-20 ਸਿਖਰ ਸੰਮੇਲਨ ਇਸ ਸਾਲ ਭਾਰਤ ਦੀ ਪ੍ਰਧਾਨਗੀ ‘ਚ 9-10 ਸਤੰਬਰ ਨੂੰ ਨਵੀਂ ਦਿੱਲੀ ‘ਚ ਆਯੋਜਿਤ ਕੀਤਾ ਜਾ ਰਿਹਾ ਹੈ।