ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਾਰੀਆਂ ਬਰਾਦਰੀਆਂ ਅਤੇ ਧਰਮਾਂ ਨੂੰ ਬਰਾਬਰ ਦਾ ਸਨਮਾਨ ਦੇਣ : ਬਡਹੇੜੀ

ਚੰਡੀਗੜ : ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਅਤੇ ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਸ੍ਰੀ ਰਾਹੁਲ ਗਾਂਧੀ ਨੂੰ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਅੱਜ ਪਾਰਟੀ ਦੀ ਕਮਾਨ ਸੰਭਾਲਣ ਮੌਕੇ ਮੁਬਾਰਕਬਾਦ ਦਿੱਤੀ ਹੈ ਅਤੇ ਸਲਾਹ ਦਿੱਤੀ ਕਿ ਸ੍ਰੀ ਰਾਹੁਲ ਗਾਂਧੀ ਸਾਰੀਆਂ ਬਰਾਦਰੀਆਂ ਅਤੇ ਧਰਮਾਂ ਨੂੰ ਬਰਾਬਰ ਦਾ ਸਨਮਾਨ ਦੇਣ । ਉਹਨਾਂ ਕਿਹਾ ਕਿ ਭਾਜਪਾ ਅਤੇ ਜਨਸੰਘ ਦੀ ਸੌੜੀ ਸੋਚ ਤੋਂ ਦੇਸ਼ ਵਾਸੀਆਂ ਨੂੰ ਕਦੇ ਵੀ ਧਰਮ ਨਿਰਪੱਖਤਾ ਦੀ ਕੋਈ ਉਮੀਦ ਨਹੀਂ ਸੀ ਉਹ ਸਮਾਜ ਦਾ ਕਲਿਆਣ ਵੀ ਨਹੀਂ ਕਰ ਸਕਦੀਆਂ ।ਕਾਂਗਰਸ ਨੂੰ ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਚੱਲਣ ਦੀ ਕੋਸ਼ਿਸ਼ ਕਰਨ ਦੀ ਲੋੜ ਹੈ। ਦੇਸ਼ ਦੀਆਂ ਖੇਤਰੀ ਪਾਰਟੀਆਂ ਨੂੰ ਵੀ ਨਾਲ ਲੈ ਕੇ ਚੱਲਣ ਦੀ ਲੋੜ ਹੈ ਤਾਂ ਜੋ ਜਨਸੰਘ ਅਤੇ ਭਾਜਪਾ ਦੇ ਘਟੀਆ ਮਨਸੂਬਿਆਂ ਨੂੰ ਨਾਕਾਮ ਕੀਤਾ ਜਾ ਸਕੇ।