ਕਾਂਗਰਸ ਬਣਾਏਗੀ ਡਰੱਗਜ਼ ਖਿਲਾਫ ਸਖਤ ਕਾਨੂੰਨ : ਰਾਹੁਲ ਗਾਂਧੀ

ਜਲਾਲਾਬਾਦ : ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜਿਵੇਂ ਹੀ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ, ਅਮਰਿੰਦਰ ਸਿੰਘ ਜੀ ਦੀ ਸਰਕਾਰ ਬਣੇਗੀ| ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਡਰੱਗਜ਼ ਦੇ ਖਿਲਾਫ ਸਖਤ ਕਾਨੂੰਨ ਬਣਾਏਗੀ| ਉਨ੍ਹਾਂ ਕਿਹਾ ਕਿ ਜਦੋਂ ਕਿ 4-5 ਸਾਲ ਪਹਿਲਾਂ ਕਿਹਾ ਸੀ ਕਿ ਪੰਜਾਬ ਵਿਚ 70 ਫੀਸਦੀ ਨੌਜਵਾਨ ਡਰੱਗਜ਼ ਲੈ ਰਹੇ ਹਨ ਤਾਂ ਮੇਰਾ ਮਜ਼ਾਕ ਉੜਾਇਆ ਗਿਆ ਸੀ| ਸੂਬੇ ਵਿਚ ਡਰੱਗਜ਼ ਦੀ ਸਮੱਸਿਆ ਬੇਹੱਦ ਗੰਭੀਰ ਬਣ ਚੁੱਕੀ ਹੈ|
ਸ੍ਰੀ ਰਾਹੁਲ ਗਾਂਧੀ ਨੇ ਅੱਜ ਜਲਾਲਾਬਾਦ ਵਿਚ ਚੋਣ ਰੈਲੀ ਦੌਰਾਨ ਆਖਿਆ ਕਿ ਸੁਖਬੀਰ ਬਾਦਲ ਅਤੇ ਅਕਾਲੀ ਨੇਤਾਵਾਂ ਨੇ ਕਿਹਾ ਕਿ ਰਾਹੁਲ ਗਾਂਧੀ ਪੰਜਾਬ ਨੂੰ ਬਦਨਾਮ ਕਰ ਰਿਹਾ ਹੈ, ਅੱਜ ਅਕਾਲੀ ਦਲ, ਆਮ ਆਦਮੀ ਪਾਰਟੀ ਵੀ ਉਹੀ ਗੱਲ ਕਰ ਰਹੇ ਹਨ|
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਕੇਜਰੀਵਾਲ ਚਾਹੁੰਦੇ ਹਨ ਕਿ ਦਿੱਲੀ ਛੱਡ ਕੇ ਪੰਜਾਬ ਦਾ ਮੁੱਖ ਮੰਤਰੀ ਬਣਨ, ਪਰ ਪੰਜਾਬ ਨੂੰ ਪੰਜਾਬ ਦਾ ਮੁੱਖ ਮੰਤਰੀ ਹੀ ਚਾਹੀਦਾ ਹੈ|