ਕਿਸਾਨਾਂ ਦਾ ਦਿੱਲੀ ਕੂਚ; ਸ਼ੰਭੂ ਬਾਰਡਰ ਸੀਲ, ਪ੍ਰਸ਼ਾਸਨ ਨੇ ਲਾ ਦਿੱਤੇ ਸੀਮੈਂਟ ਦੇ ਵੱਡੇ ਬੈਰੀਕੇਡਜ਼

ਅੰਬਾਲਾ- ਕਿਸਾਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਹਰਿਆਣਾ ਸਰਕਾਰ ਨੇ ਹਾਲਾਤ ਕਾਬੂ ‘ਚ ਰੱਖਣ ਲਈ ਸਖ਼ਤ ਰੁਖ਼ ਅਪਣਾ ਲਿਆ ਹੈ ਅਤੇ ਅੰਬਾਲਾ ਜ਼ਿਲ੍ਹੇ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਸ ਦੀ ਸਖ਼ਤ ਪਹਿਰੇਦਾਰੀ ਹੈ। ਸ਼ੰਭੂ ਬਾਰਡਰ ‘ਤੇ ਪੁਲਸ ਨੇ ਘੱਗਰ ਨਦੀ ਦੇ ਪੁਲ ਉੱਪਰ ਜੇ. ਸੀ. ਬੀ. ਰਾਹੀਂ ਸੀਮੈਂਟ ਰਾਹੀ ਪੂਰੇ ਰਸਤੇ ਨੂੰ ਸੀਲ ਕਰਨ ਦੀ ਕੋਸ਼ਿਸ਼ ਕੀਤੀ ਹੈ।
ਵੱਡੇ-ਵੱਡੇ ਸੀਮੈਂਟ ਦੇ ਬੈਰੀਕੇਡ ਲਾ ਦਿੱਤੇ ਗਏ ਹਨ, ਤਾਂ ਕਿ ਕਿਸਾਨਾਂ ਦੇ ਟਰੈਕਟਰ ਇਸ ਪਾਰ ਤੋਂ ਦੂਜੀ ਪਾਰ ਨਾ ਜਾ ਸਕੇ। ਇਸ ਦੇ ਨਾਲ ਹੀ ਇਕ ਮਜ਼ਬੂਤ ਕੰਧ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੀਮੈਂਟ ਪਾ ਕੇ ਇਸ ਪੂਰੇ ਰਸਤੇ ਨੂੰ ਸੀਲ ਕਰ ਦਿੱਤਾ ਗਿਆ ਹੈ, ਤਾਂ ਕਿ ਕਿਸਾਨ ਇਸ ਪਾਰ ਤੋਂ ਦੂਜੇ ਪਾਰ ਨਾ ਜਾ ਸਕਣ। ਪ੍ਰਸ਼ਾਸਨ ਵਲੋਂ ਇਸ ਵਾਰ ਪੂਰੀ ਤਿਆਰੀ ਕੀਤੀ ਗਈ ਹੈ। ਕਿਸਾਨ ਇਸ ਵਾਰ ਘੱਗਰ ਨਦੀ ਨੂੰ ਪਾਰ ਨਾ ਕਰ ਸਕਣ। ਕਿਸਾਨ ਦੇ ਟਰੈਕਟਰਾਂ ਨੂੰ ਰੋਕਣ ਲਈ ਤਿਆਰੀ ਮੁਕੰਮਲ ਕੀਤੀ ਗਈ ਹੈ। ਸਾਰੇ ਰਸਤਿਆਂ ਨੂੰ ਸੀਲ ਕੀਤਾ ਗਿਆ ਹੈ।ਦੱਸ ਦੇਈਏ ਕਿ ਪਿਛਲੀ ਵਾਰ ਕਿਸਾਨ ਪ੍ਰਸ਼ਾਸਨ ਦੀਆਂ ਸਾਰੀਆਂ ਤਿਆਰੀਆਂ ਨੂੰ ਛੋਟਾ ਸਾਬਤ ਕਰਦਿਆਂ ਅੱਗੇ ਵਧਣ ਵਿਚ ਕਾਮਯਾਬ ਹੋ ਗਏ ਸਨ। ਘੱਗਰ ਨਦੀ ਦੇ ਹੇਠਾਂ ਲੰਘਦੇ ਹੋਏ ਕਿਸਾਨ ਅੱਗੇ ਵਧੇ ਸਨ।
ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫਸਲਾਂ ਦੇ ਐੱਮ.ਐੱਸ.ਪੀ. ਦੀ ਗਾਰੰਟੀ ਸਣੇ ਹੋਰ ਕਈ ਮੰਗਾਂ ਮਨਵਾਉਣ ਲਈ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣ ਲਈ 13 ਫਰਵਰੀ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਸੀ। ਹਾਲਾਂਕਿ 2020 ‘ਚ ਕਾਨੂੰਨ ਰੱਦ ਕਰਵਾਉਣ ‘ਚ ਕਿਸਾਨਾਂ ਦੀ ਅਗਵਾਈ ਕਰਨ ਵਾਲਾ ਸੰਗਠਨ ‘ਸੰਯੁਕਤ ਕਿਸਾਨ ਮੋਰਚਾ’ ਦਿੱਲੀ ਕੂਚ ਦਾ ਹਿੱਸਾ ਨਹੀਂ ਹੈ ਪਰ ਇਸ ਸੰਗਠਨ ਵੱਲੋਂ ਪਹਿਲਾਂ ਹੀ 16 ਫਰਵਰੀ ਨੂੰ ‘ਬੰਦ’ ਦਾ ਸੱਦਾ ਦਿੱਤਾ ਗਿਆ ਹੈ।