ਕਿਸਾਨਾਂ ਨੇ ਦਿੱਲੀ ਨੈਸ਼ਨਲ ਹਾਈਵੇਅ ਕੀਤਾ ਜਾਮ

ਫ਼ਤਹਿਗੜ੍ਹ ਸਾਹਿਬ: ਅਨਾਜ ਮੰਡੀਆਂ ਵਿਚ ਖਰੀਦ ਤੇ ਲਿਫਟਿੰਗ ਨਾ ਹੋਣ ਕਾਰਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੰਡੀਆਂ ਦੇ ਨਾਲ ਲੱਗਦੇ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਸੱਦੇ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਨੈਸ਼ਨਲ ਹਾਈਵੇਅ ‘ਤੇ ਸਰਹਿੰਦ ਥਾਣੇ ਦੇ ਨੇੜੇ ਪਿੰਡ ਤਰਖਾਣ ਮਾਜਰਾ ਟੀ ਪੁਆਇੰਟ ਨੇੜੇ ਚੱਕਾ ਜਾਮ ਕਰਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂ ਨੇ ਕਿਹਾ ਕਿ ਅਨਾਜ ਮੰਡੀਆਂ ਦੇ ਵਿਚ ਝੋਨੇ ਦੀ ਫਸਲ ਦੇ ਅੰਬਾਰ ਲੱਗ ਚੁੱਕੇ ਹਨ। ਨਾ ਤਾਂ ਖਰੀਦ ਹੋ ਰਹੀ ਤੇ ਨਾ ਹੀ ਕਿਸਾਨਾਂ ਦੀ ਕੋਈ ਸਾਰ ਲੈ ਰਿਹਾ ਹੈ। ਕਿਸਾਨ ਆਗੂਆਂ ਨੂੰ ਚੇਤਾਵਨੀ ਦਿੱਤੀ ਜੇਕਰ ਆਉਣ ਵਾਲੇ ਸਮੇਂ ਦੇ ਵਿਚ ਇਸ ਦਾ ਕੋਈ ਹੱਲ ਨਾ ਹੋਇਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।