ਕਿਸਾਨੀ ਘੋਲ ਨੂੰ ਲੈ ਕੇ ਭਾਵੁਕ ਹੋਈ ਸੋਨਮ ਬਾਜਵਾ ਨੇ ਕਿਹਾ ਜੇ ਅੱਜ ਮੇਰੇ ਦਾਦਾ ਜੀ ਜਿਊਂਦੇ ਹੁੰਦੇ ਤਾਂ ਧਰਨੇ ‘ਤੇ ਬੈਠਦੇ

ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੀਆਂ ਬਰੂਹਾਂ ‘ਤੇ ਡਟੇ ਹੋਏ ਹਨ। ਇਸ ਦੌਰਾਨ ਕਿਸਾਨੀ ਅੰਦੋਲਨ ਨੂੰ ਵੱਖ-ਵੱਖ ਵਰਗਾਂ ਦਾ ਸਹਿਯੋਗ ਵੀ ਮਿਲ ਰਿਹਾ ਹੈ। ਅੰਦੋਲਨ ਨੂੰ ਕਲਾਕਾਰਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦਾ ਸਮਰਥਨ ਕਰਨ ਲਈ ਜਿਥੇ ਆਮ ਲੋਕ ਪਹੁੰਚ ਰਹੇ ਹਨ, ਉਥੇ ਹੀ ਪੰਜਾਬੀ ਗਾਇਕ ਅਤੇ ਅਦਾਕਾਰ ਵੀ ਪਹੁੰਚ ਰਹੇ ਹਨ। ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਲਗਾਤਾਰ ਆਪਣੇ ਸੋਸ਼ਲ ਮੀਡੀਆ ਰਾਹੀਂ ਕਿਸਾਨਾਂ ਦਾ ਸਮਰਥਨ ਕਰ ਰਹੀ ਹੈ। ਉਸ ਦਾ ਕਹਿਣਾ ਹੈ ਕਿ ਜੇਕਰ ਅੱਜ ਉਸ ਦੇ ਦਾਦਾ ਜੀ ਜਿਊਂਦੇ ਹੁੰਦੇ ਤਾਂ ਕਿਸਾਨ ਧਰਨੇ ‘ਤੇ ਬੈਠਦੇ। ਸੋਨਮ ਬਾਜਵਾ ਨੇ ਦੱਸਿਆ ਕਿ ਮੇਰਾ ਪਿਛੋਕੜ ਵੀ ਕਿਸਾਨੀ ਹੈ।
ਇਸ ਤੋਂ ਇਲਾਵਾ ਸੋਨਮ ਬਾਜਵਾ ਨੇ ਕਿਹਾ ਕਿ ਸਰਕਾਰ ਨੂੰ ਜਲਦ ਤੋਂ ਜਲਦ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣਾ ਚਾਹੀਦਾ ਹੈ। ਸੋਨਮ ਬਾਜਵਾ ਨੇ ਇਹ ਵੀ ਕਿਹਾ ਕਿ ਮੈਨੂੰ ਪੰਜਾਬੀ ਕਲਾਕਾਰਾਂ ‘ਤੇ ਮਾਣ ਹੈ ਕਿ ਇਸ ਘੜੀ ‘ਤੇ ਸਾਰੇ ਇੱਕੱਠੇ ਖੜ੍ਹੇ ਹਨ। ਸੋਨਮ ਬਾਜਵਾ ਜਲਦ ਹੀ TV ‘ਤੇ ਇੱਕ ਟੋਕ ਸ਼ੋਅ ਲੈ ਕੇ ਆਉਣ ਵਾਲੀ ਹੈ। ਇਸ ‘ਚ ਕਲਾਕਾਰਾਂ ਨਾਲ ਗੱਲਬਾਤ ਕਰ ਉਨ੍ਹਾਂ ਦੀ ਜ਼ਿੰਦਗੀ ਦੀਆਂ ਗੱਲਾਂ ਨੂੰ ਦਰਸ਼ਕਾਂ ਸਾਹਮਣੇ ਲੈ ਕੇ ਆਏਗੀ। ਸੋਨਮ ਬਾਜਵਾ ਫ਼ਰਵਰੀ ‘ਚ ਫ਼ਿਲਮ ਪੁਆੜਾ ਰਿਲੀਜ਼ ਕਰੇਗੀ। ਨਾਲ ਅਗਲੀ ਫ਼ਿਲਮ ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ ਦੀ ਸ਼ੂਟਿੰਗ ਵੀ ਪੂਰੀ ਕਰ ਚੁੱਕੀ ਹੈ, ਜੋ ਅਗਲੇ ਸਾਲ ਰਿਲੀਜ਼ ਹੋਵੇਗੀ।